22 ਅਕਤੂਬਰ 2024: ਯੂਕੇ ਵਿੱਚ ਸੋਮਵਾਰ ਨੂੰ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ ਜਦੋਂ ਦੋ ਰੇਲਗੱਡੀਆਂ ਇੱਕੋ ਟ੍ਰੈਕ ‘ਤੇ ਆਹਮੋ-ਸਾਹਮਣੇ ਟਕਰਾ ਗਈਆਂ। ਇਸ ਹਾਦਸੇ ਤੋਂ ਬਾਅਦ ਸਵਾਰੀਆਂ ਵਿੱਚ ਹਫੜਾ-ਦਫੜੀ ਮੱਚ ਗਈ। ਘਟਨਾ ਤੋਂ ਬਾਅਦ ਡਰਾਈਵਰ ਬੇਹੋਸ਼ ਹੋ ਗਿਆ ਅਤੇ ਇਕ ਯਾਤਰੀ ਨੂੰ ਦਿਲ ਦਾ ਦੌਰਾ ਪਿਆ, ਜਦਕਿ ਤਿੰਨ ਹੋਰ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ ਏਅਰ ਐਂਬੂਲੈਂਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਟੱਕਰ ਤੋਂ ਬਾਅਦ ਹਫੜਾ-ਦਫੜੀ ਮਚ ਗਈ
ਇਹ ਹਾਦਸਾ ਭਾਰਤੀ ਸਮੇਂ ਅਨੁਸਾਰ ਸੋਮਵਾਰ ਸ਼ਾਮ ਕਰੀਬ 7:30 ਵਜੇ ਵਾਪਰਿਆ। ਸ਼੍ਰੇਅਸਬਰੀ ਤੋਂ ਅਬੇਰੀਸਟਵਿਥ ਜਾਣ ਵਾਲੀ ਰੇਲਗੱਡੀ ਅਤੇ ਮਾਚਿਨਲੇਥ ਤੋਂ ਸ਼੍ਰੇਅਸਬਰੀ ਨੂੰ ਆ ਰਹੀ ਇੱਕ ਰੇਲਗੱਡੀ ਅਚਾਨਕ ਇੱਕੋ ਟ੍ਰੈਕ ‘ਤੇ ਆਹਮੋ-ਸਾਹਮਣੇ ਹੋ ਗਈ। ਜ਼ਬਰਦਸਤ ਟੱਕਰ ਤੋਂ ਬਾਅਦ ਡਰਾਈਵਰ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਹ ਬੇਹੋਸ਼ ਹੋ ਗਿਆ। ਇਕ ਯਾਤਰੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਹੁਣ ਸਥਿਰ ਹੈ।