BTV BROADCASTING

ਰੱਖਿਆ ਮੰਤਰੀ ਰਾਜਨਾਥ ਸਿੰਘ ਅਰੁਣਾਚਲ ਪ੍ਰਦੇਸ਼ ਦੇ ਸਰਹੱਦੀ ਖੇਤਰ ਮਨਾਉਣਗੇ ਦੀਵਾਲੀ

ਰੱਖਿਆ ਮੰਤਰੀ ਰਾਜਨਾਥ ਸਿੰਘ ਅਰੁਣਾਚਲ ਪ੍ਰਦੇਸ਼ ਦੇ ਸਰਹੱਦੀ ਖੇਤਰ ਮਨਾਉਣਗੇ ਦੀਵਾਲੀ

30 ਅਕਤੂਬਰ 2024: ਹਾਲ ਹੀ ‘ਚ ਗੁਆਂਢੀ ਦੇਸ਼ ਚੀਨ ਨਾਲ ਪੂਰਬੀ ਲੱਦਾਖ ‘ਚ LAC ਨੂੰ ਲੈ ਕੇ ਕਈ ਸਾਲਾਂ ਤੋਂ ਚੱਲ ਰਿਹਾ ਵਿਵਾਦ ਸੁਲਝਾਇਆ ਗਿਆ ਹੈ। ਦੱਸ ਦੇਈਏ ਕਿ ਹੁਣ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਅਰੁਣਾਚਲ ਪ੍ਰਦੇਸ਼ ਦੇ ਸਰਹੱਦੀ ਖੇਤਰ ਤਵਾਂਗ ਵਿੱਚ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਉਹ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਲਈ ਰਵਾਨਾ ਹੋ ਗਏ ਹਨ।

ਫੌਜੀਆਂ ਨਾਲ ਗੱਲ ਕਰਨ ਲਈ ਉਤਸੁਕ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, ‘ਮੈਂ ਅਰੁਣਾਚਲ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ ਨਵੀਂ ਦਿੱਲੀ ਤੋਂ ਤਵਾਂਗ ਲਈ ਰਵਾਨਾ ਹੋ ਰਿਹਾ ਹਾਂ। ਹਥਿਆਰਬੰਦ ਬਲਾਂ ਦੇ ਜਵਾਨਾਂ ਨਾਲ ਗੱਲਬਾਤ ਕਰਨ ਅਤੇ ਬਹਾਦਰ ਭਾਰਤੀ ਫੌਜ ਅਧਿਕਾਰੀ ਮੇਜਰ ਰਾਲੇਂਗਨਾਓ ਬੌਬ ਖਾਟਿੰਗ ਨੂੰ ਸਮਰਪਿਤ ਇੱਕ ਅਜਾਇਬ ਘਰ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਉਤਸੁਕ ਰਹੋ।

Related Articles

Leave a Reply