BTV BROADCASTING

ਮੁਲਾਜ਼ਮਾਂ ‘ਚ ਭਾਰੀ ਖੁਸ਼ੀ, ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਲਿਆ ਇਹ ਫੈਸਲਾ

ਮੁਲਾਜ਼ਮਾਂ ‘ਚ ਭਾਰੀ ਖੁਸ਼ੀ, ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਲਿਆ ਇਹ ਫੈਸਲਾ

ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦੇ ਆਧਾਰ ‘ਤੇ ਰੱਖਦਿਆਂ ਲੁਧਿਆਣਾ ਨਗਰ ਨਿਗਮ ਨੇ ਇਕ ਅਹਿਮ ਫੈਸਲਾ ਲਿਆ ਹੈ। ਉਨ੍ਹਾਂ ਨੇ ਦੀਵਾਲੀ ਤੋਂ ਪਹਿਲਾਂ 30 ਅਕਤੂਬਰ (ਬੁੱਧਵਾਰ) ਨੂੰ ਆਪਣੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ (ਅਕਤੂਬਰ ਦੀਆਂ) ਜਾਰੀ ਕੀਤੀਆਂ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਆਮ ਤੌਰ ‘ਤੇ ਮਹੀਨੇ ਦੇ ਅੰਤ ‘ਚ ਤਨਖਾਹਾਂ ਜਾਰੀ ਕਰ ਦਿੱਤੀਆਂ ਜਾਂਦੀਆਂ ਹਨ ਪਰ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 30 ਅਕਤੂਬਰ ਨੂੰ ਆਪਣੇ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕਰਨ ਦਾ ਫੈਸਲਾ ਕੀਤਾ ਹੈ।

ਇਸ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਸਬੰਧਤ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਹੁਣ 30 ਅਕਤੂਬਰ ਨੂੰ ਕਰੀਬ 35 ਕਰੋੜ ਰੁਪਏ ਦੀ ਮਹੀਨਾਵਾਰ ਤਨਖਾਹ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਹੈ। ਪ੍ਰਧਾਨ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਮਿਊਂਸੀਪਲ ਮੁਲਾਜ਼ਮ ਯੂਨੀਅਨ/ਨਗਰ ਨਿਗਮ ਮੁਲਾਜ਼ਮ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਇਹ ਇਤਿਹਾਸਕ ਫੈਸਲਾ ਲੈਣ ਅਤੇ ਦੀਵਾਲੀ ਤੋਂ ਪਹਿਲਾਂ ਤਨਖਾਹਾਂ ਦੇਣ ਲਈ ਸੂਬਾ ਸਰਕਾਰ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਸ਼ਲਾਘਾ ਕੀਤੀ ਹੈ। ਸਹੋਤਾ ਨੇ ਕਿਹਾ ਕਿ ਇਸ ਫੈਸਲੇ ਨਾਲ ਮੁਲਾਜ਼ਮਾਂ ਖਾਸ ਕਰਕੇ ਨਗਰ ਨਿਗਮ ਵਿੱਚ ਕੰਮ ਕਰਦੇ ਚੌਥਾ ਦਰਜਾ ਮੁਲਾਜ਼ਮਾਂ ਦੀ ਖੁਸ਼ੀ ਵਿੱਚ ਹੋਰ ਵਾਧਾ ਹੋਇਆ ਹੈ।

Related Articles

Leave a Reply