ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਮੈਂਬਰ ਰਾਮ ਸਿੰਘ ਨੇ ਭਾਰਤ-ਕੈਨੇਡਾ ਵਿਚਾਲੇ ਤਾਜ਼ਾ ਤਣਾਅ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਇਸ ਨੂੰ ਦੋਵਾਂ ਦੇਸ਼ਾਂ ਲਈ ਗੰਭੀਰ ਅਤੇ ਚਿੰਤਾਜਨਕ ਮਾਮਲਾ ਦੱਸਿਆ ਹੈ, ਜਿਸ ਨਾਲ ਉਨ੍ਹਾਂ ਦੇ ਇਤਿਹਾਸਕ ਸਬੰਧਾਂ ‘ਤੇ ਮਾੜਾ ਅਸਰ ਪੈ ਸਕਦਾ ਹੈ। ਰਾਮ ਸਿੰਘ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੇ ਹਮੇਸ਼ਾ ਚੰਗੇ ਸਬੰਧ ਰਹੇ ਹਨ, ਜਿਸ ਕਾਰਨ ਪੰਜਾਬ ਦੇ ਬਹੁਤ ਸਾਰੇ ਲੋਕਾਂ ਨੇ ਕੈਨੇਡਾ ਨੂੰ ਆਪਣਾ ਘਰ ਬਣਾਇਆ ਹੈ। ਇਨ੍ਹਾਂ ਵਿੱਚੋਂ ਕਈਆਂ ਨੇ ਨਾਗਰਿਕਤਾ ਹਾਸਲ ਕਰ ਲਈ ਹੈ ਅਤੇ ਉੱਥੇ ਆਪਣਾ ਜੀਵਨ ਬਤੀਤ ਕਰ ਰਹੇ ਹਨ।