ਪੰਜਾਬ ਪੁਲਿਸ ਦੇ ਸੇਵਾਮੁਕਤ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਆਪਣੇ ਘਰ ਵਿੱਚ ਮੱਥੇ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੁਖਵਿੰਦਰ ਸਿੰਘ ਰੰਧਾਵਾ ਨੇ ਖੁਦਕੁਸ਼ੀ ਕਿਉਂ ਕੀਤੀ ਫਿਲਹਾਲ ਇਹ ਸਪੱਸ਼ਟ ਨਹੀਂ ਹੈ।
ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਇਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰੰਧਾਵਾ ਥਾਣਾ ਮੁਖੀ ਸਿਵਲ ਲਾਈਨ, ਸੀਆਈਏ ਸਟਾਫ਼, ਸਪੈਸ਼ਲ ਟਾਸਕ ਫੋਰਸ ਸਮੇਤ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਕੀਤੇ ਗਏ ਹਨ | ਇਸ ਤੋਂ ਇਲਾਵਾ ਅੱਤਵਾਦ ਦੌਰਾਨ ਉਨ੍ਹਾਂ ਦੇ ਚੰਗੇ ਕੰਮ ਲਈ ਉਨ੍ਹਾਂ ਨੂੰ ਕਈ ਵਾਰ ਸਨਮਾਨ ਵੀ ਮਿਲ ਚੁੱਕੇ ਹਨ।