ਮੋਹਾਲੀ ‘ਚ ਰਿਲੇਸ਼ਨਸ਼ਿਪ ‘ਚ ਰਹਿਣ ਵਾਲੇ ਨੌਜਵਾਨ ਅਤੇ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਦੋਵੇਂ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੇ ਸਨ, ਜਿਨ੍ਹਾਂ ਨੂੰ ਇਕ ਨੌਜਵਾਨ ਪ੍ਰੇਸ਼ਾਨ ਕਰਦਾ ਸੀ। ਫੇਜ਼-1 ‘ਚ ਕਿਰਾਏ ਦੇ ਕਮਰੇ ‘ਚ ਰਹਿਣ ਵਾਲੇ ਨੌਜਵਾਨ ਅਤੇ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੂੰ ਮ੍ਰਿਤਕ ਜੋੜੇ ਕੋਲੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ।
ਮ੍ਰਿਤਕ ਨੌਜਵਾਨਾਂ ਦੀ ਪਛਾਣ 30 ਸਾਲਾ ਅਨਸ ਵਾਸੀ ਸਹਾਰਨਪੁਰ (ਯੂਪੀ) ਅਤੇ 23 ਸਾਲਾ ਨਿਧੀ ਵਾਸੀ ਬਲੌਂਗੀ ਵਜੋਂ ਹੋਈ ਹੈ। ਨਿਧੀ ਮੂਲ ਰੂਪ ਤੋਂ ਬਿਹਾਰ ਦੀ ਰਹਿਣ ਵਾਲੀ ਹੈ ਅਤੇ ਅਨਸ ਨਾਲ ਲਿਵ-ਇਨ ਰਿਲੇਸ਼ਨਸ਼ਿਪ ‘ਚ ਸੀ। ਹਾਲਾਂਕਿ ਅਨਸ ਨੇ ਫੇਜ਼-1 ਸਥਿਤ ਹਵੇਲੀ ਦੀ ਦੂਜੀ ਮੰਜ਼ਿਲ ‘ਤੇ ਕਿਰਾਏ ‘ਤੇ ਕਮਰਾ ਲਿਆ ਸੀ। ਉਹ ਕਰੀਬ ਡੇਢ ਸਾਲ ਤੋਂ ਇੱਥੇ ਰਹਿ ਰਿਹਾ ਸੀ।