ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦੇ ਕਹਿਰ ਦਰਮਿਆਨ ਸੁਪਰੀਮ ਕੋਰਟ ਵਿੱਚ ਇੱਕ ਅਹਿਮ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕਿਹਾ ਕਿ ਸਾਹ ਦੀ ਤਕਲੀਫ ਨਾਲ ਨਜਿੱਠਣ ਲਈ ਲਾਗੂ ਕੀਤੇ ਗਏ ਜੀਆਰਏਪੀ-4 ਪਾਬੰਦੀਆਂ ਫਿਲਹਾਲ ਜਾਰੀ ਰਹਿਣਗੀਆਂ। ਕੀ ਇਸ ਵਿੱਚ ਢਿੱਲ ਦਿੱਤੀ ਜਾ ਸਕਦੀ ਹੈ ਜਾਂ ਨਹੀਂ? ਇਸ ‘ਤੇ 25 ਨਵੰਬਰ ਨੂੰ ਵਿਚਾਰ ਕੀਤਾ ਜਾਵੇਗਾ।
ਜਸਟਿਸ ਅਭੈ ਐਸ ਓਕਾ ਅਤੇ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਜੀਆਰਏਪੀ-4 ਪਾਬੰਦੀਆਂ ਨੂੰ ਲਾਗੂ ਕਰਨ ਦੇ ਤਰੀਕੇ ‘ਤੇ ਨਾਰਾਜ਼ਗੀ ਜ਼ਾਹਰ ਕੀਤੀ। ਅਦਾਲਤ ਨੇ ਗੈਰ-ਜ਼ਰੂਰੀ ਵਸਤੂਆਂ ਵਾਲੇ ਟਰੱਕਾਂ ਦੇ ਦਾਖਲੇ ‘ਤੇ ਪਾਬੰਦੀ ਲਗਾਉਣ ਨਾਲ ਜੁੜੇ ਫੈਸਲਿਆਂ ‘ਚ ਦੇਰੀ ‘ਤੇ ਹੈਰਾਨੀ ਪ੍ਰਗਟਾਈ ਹੈ, ਖਾਸ ਕਰਕੇ ਦਿੱਲੀ ‘ਚ।