ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਉੱਤਰੀ ਭਾਰਤ ‘ਚ ਹਵਾ ਪ੍ਰਦੂਸ਼ਣ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਰਾਹੁਲ ਨੇ ਕਿਹਾ, ‘ਉੱਤਰੀ ਭਾਰਤ ਵਿੱਚ ਹਵਾ ਪ੍ਰਦੂਸ਼ਣ ਇੱਕ ਰਾਸ਼ਟਰੀ ਐਮਰਜੈਂਸੀ ਹੈ। ਇਹ ਇੱਕ ਜਨਤਕ ਸਿਹਤ ਸੰਕਟ ਹੈ। ਇਹ ਸਾਡੇ ਬੱਚਿਆਂ ਦਾ ਭਵਿੱਖ ਖੋਹ ਰਿਹਾ ਹੈ। ਇਹ ਬਜ਼ੁਰਗਾਂ ਦਾ ਦਮ ਘੁੱਟ ਰਿਹਾ ਹੈ। ਇਹ ਇੱਕ ਵਾਤਾਵਰਣ ਅਤੇ ਆਰਥਿਕ ਤਬਾਹੀ ਹੈ। ਇਸ ਨਾਲ ਅਣਗਿਣਤ ਜ਼ਿੰਦਗੀਆਂ ਬਰਬਾਦ ਹੋ ਰਹੀਆਂ ਹਨ।ਉਨ੍ਹਾਂ ਕਿਹਾ ਕਿ ਗਰੀਬਾਂ ਵਿੱਚੋਂ ਸਭ ਤੋਂ ਵੱਧ ਦੁਖੀ ਇਸ ਲਈ ਹੁੰਦੇ ਹਨ ਕਿਉਂਕਿ ਉਹ ਆਪਣੇ ਆਲੇ-ਦੁਆਲੇ ਦੀ ਜ਼ਹਿਰੀਲੀ ਹਵਾ ਤੋਂ ਬਚਣ ਵਿੱਚ ਅਸਮਰੱਥ ਹੁੰਦੇ ਹਨ। ਪਰਿਵਾਰ ਸ਼ੁੱਧ ਹਵਾ ਤੋਂ ਸੱਖਣੇ ਹਨ, ਬੱਚੇ ਬਿਮਾਰ ਹੋ ਰਹੇ ਹਨ ਅਤੇ ਲੱਖਾਂ ਜਾਨਾਂ ਜਾ ਰਹੀਆਂ ਹਨ। ਸੈਰ ਸਪਾਟਾ ਘਟ ਰਿਹਾ ਹੈ। ਸਾਡੀ ਆਲਮੀ ਸਾਖ ਨੂੰ ਗੰਧਲਾ ਕੀਤਾ ਜਾ ਰਿਹਾ ਹੈ। ਸਾਨੂੰ ਸਿਆਸੀ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਤੋਂ ਬਚਣਾ ਹੋਵੇਗਾ। ਸਾਨੂੰ ਇੱਕ ਸਮੂਹਕ ਰਾਸ਼ਟਰੀ ਪ੍ਰਤੀਕਿਰਿਆ ਦੀ ਲੋੜ ਹੈ।
ਉੱਤਰੀ ਭਾਰਤ ਰਾਸ਼ਟਰੀ ਐਮਰਜੈਂਸੀ ਵਿੱਚ ਹਵਾ ਪ੍ਰਦੂਸ਼ਣ
- November 22, 2024