ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਦੋਸ਼ੀ ਨਰਾਇਣ ਸਿੰਘ ਚੌਧਰੀ ਨੂੰ ਵੀਰਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਜਦੋਂ ਪੁਲੀਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਆਈ ਤਾਂ ਅਦਾਲਤ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਮੁਲਜ਼ਮ ਨੂੰ ਸਖ਼ਤ ਸੁਰੱਖਿਆ ਵਿਚਕਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੋਸ਼ੀ ਚੌੜਾ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਸੀ।
ਦੂਜੇ ਪਾਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਇੱਕ ਦਿਨ ਪਹਿਲਾਂ ਹਰਿਮੰਦਰ ਸਾਹਿਬ ਕੰਪਲੈਕਸ ਦੇ ਬਾਹਰ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨਾਲ ਪੁਲਿਸ ਦੇ ਐਸਪੀ ਹਰਪਾਲ ਸਿੰਘ ਨੇ ਮੁਲਾਕਾਤ ਕੀਤੀ ਸੀ।