ਪੰਜਾਬ ਦੇ ਬਰਨਾਲਾ ਵਿੱਚ ਐਤਵਾਰ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਸਕਾਰਪੀਓ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਨੌਜਵਾਨ ਦੀ ਜਾਨ ਚਲੀ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਦੇ ਟੋਟੇ-ਟੋਟੇ ਹੋ ਗਏ। ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਸਕਾਰਪੀਓ ਸਵਾਰ ਸੰਗਰੂਰ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਅਮਰਜੀਤ ਸਿੰਘ (20) ਦਾ ਅਗਲੇ ਹਫ਼ਤੇ 18 ਦਸੰਬਰ ਨੂੰ ਜਨਮ ਦਿਨ ਸੀ।
ਬਠਿੰਡਾ-ਚੰਡੀਗੜ੍ਹ ਹਾਈਵੇ ‘ਤੇ ਵਾਪਰਿਆ ਹਾਦਸਾ
- December 9, 2024