ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮਥੁਰਾ-ਬਰੇਲੀ ਰੋਡ ‘ਤੇ ਹਾਥਰਸ ਜੰਕਸ਼ਨ ਦੇ ਪਿੰਡ ਜੈਤਪੁਰ ਨੇੜੇ ਇਕ ਕੰਟੇਨਰ ਅਤੇ ਮੈਕਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੈਕਸ ਵਿੱਚ ਸਵਾਰ ਸੱਤ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ। 13 ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ‘ਚੋਂ 6 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।