ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸਰਕਾਰ ਚਿੰਤਤ ਹੈ ਅਤੇ ਉਸ ਦੀ ਨਾਜ਼ੁਕ ਹਾਲਤ ਕਾਰਨ ਸਰਕਾਰ ਕਿਸਾਨਾਂ ਨਾਲ ਗੱਲ ਕਰ ਰਹੀ ਹੈ ਤਾਂ ਜੋ ਉਹ ਆਪਣਾ ਮਰਨ ਵਰਤ ਖਤਮ ਕਰ ਸਕਣ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਕੇਂਦਰ ਨਾਲ ਸਬੰਧਤ ਹਨ, ਇਸ ਲਈ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਬਹੁਤਾ ਕੁਝ ਨਹੀਂ ਕਰ ਸਕਦੀ। ਇਸ ਤੋਂ ਪਹਿਲਾਂ ਵੀ ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ ਪਰ ਕਿਸਾਨਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ, ਜਿਸ ਕਰਕੇ ਉਹ ਜਿਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਕੋਈ ਅਗਲੀ ਕਾਰਵਾਈ ਕਰਨਗੇ।