BTV BROADCASTING

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ

ਧਰਨੇ ਦੌਰਾਨ ਵੀਰਵਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ। ਪਿਛਲੇ ਦੋ ਦਿਨਾਂ ਤੋਂ ਡੱਲੇਵਾਲ ਸਟੇਜ ‘ਤੇ ਭਾਸ਼ਣ ਵੀ ਨਹੀਂ ਦੇ ਸਕੇ ਸਨ। ਇਸ ਕਾਰਨ ਟੈਂਟ ਵਿੱਚ ਹੀ ਡੱਲੇਵਾਲ ਦੀ ਸਿਹਤ ਦੀ ਦੇਖਭਾਲ ਕੀਤੀ ਜਾ ਰਹੀ ਹੈ। ਵੀਰਵਾਰ ਦੁਪਹਿਰ ਡੱਲੇਵਾਲ ਦੀ ਤਬੀਅਤ ਗੰਭੀਰ ਹੋ ਗਈ ਅਤੇ ਉਹ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਉਸ ਨੇ ਤਿੰਨ ਤੋਂ ਚਾਰ ਵਾਰ ਉਲਟੀਆਂ ਵੀ ਕੀਤੀਆਂ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 24 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਡਾਕਟਰ ਹਰ ਰੋਜ਼ ਉਸ ਦੀ ਸਿਹਤ ਦੀ ਜਾਂਚ ਕਰ ਰਹੇ ਹਨ, ਹਾਲਾਂਕਿ ਪਿਛਲੇ ਕਈ ਦਿਨਾਂ ਤੋਂ ਉਸ ਦੇ ਸਰੀਰ ਦਾ ਤਾਪਮਾਨ ਸਥਿਰ ਬਣਿਆ ਹੋਇਆ ਸੀ। ਡਾਕਟਰ ਰੋਜ਼ਾਨਾ ਬੀਪੀ, ਸ਼ੂਗਰ ਅਤੇ ਪਲੱਸ ਦੀ ਜਾਂਚ ਕਰ ਰਹੇ ਹਨ। ਵਰਤ ਰੱਖਣ ਕਾਰਨ ਸਰੀਰ ਲਗਾਤਾਰ ਕਮਜ਼ੋਰ ਹੁੰਦਾ ਜਾ ਰਿਹਾ ਸੀ।

ਸੁਪਰੀਮ ਕੋਰਟ ਨੇ ਵੀ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ ਪਰ ਉਹ ਐਮਐਸਪੀ ਦੀ ਮੰਗ ਨੂੰ ਲੈ ਕੇ ਮਰਨ ਵਰਤ ’ਤੇ ਅੜੇ ਹੋਏ ਹਨ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਇੱਕ ਕਮੇਟੀ ਵੀ ਬਣਾਈ ਗਈ ਹੈ। ਕਮੇਟੀ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ 18 ਦਸੰਬਰ ਨੂੰ ਮੀਟਿੰਗ ਹੋਣੀ ਸੀ ਪਰ ਕਿਸਾਨ ਜਥੇਬੰਦੀਆਂ ਨੇ ਇਸ ਵਿੱਚ ਸ਼ਮੂਲੀਅਤ ਨਹੀਂ ਕੀਤੀ।

Related Articles

Leave a Reply