ਦਿੱਲੀ ਦੀਆਂ ਔਰਤਾਂ ਅਤੇ ਬਜ਼ੁਰਗਾਂ ਲਈ ਖੁਸ਼ਖਬਰੀ ਹੈ। ਦਿੱਲੀ ਵਿੱਚ ਭਲਕੇ ਤੋਂ ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ। ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਇਹ ਐਲਾਨ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਹਾਲ ਹੀ ਵਿੱਚ ਅਸੀਂ ਦੋ ਸਕੀਮਾਂ ਦਾ ਐਲਾਨ ਕੀਤਾ ਸੀ, ਇੱਕ ਮਹਿਲਾ ਸਨਮਾਨ ਯੋਜਨਾ, ਅਸੀਂ ਆਪਣੀਆਂ ਔਰਤਾਂ ਦੀ ਸਹੂਲਤ ਲਈ ਐਲਾਨ ਕੀਤਾ ਸੀ ਕਿ ਅਸੀਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 2,100 ਰੁਪਏ ਜਮ੍ਹਾਂ ਕਰਾਵਾਂਗੇ। ਇਸ ਦੀ ਰਜਿਸਟ੍ਰੇਸ਼ਨ ਕੱਲ੍ਹ ਤੋਂ ਸ਼ੁਰੂ ਹੋ ਰਹੀ ਹੈ। ਦੂਜਾ ਐਲਾਨ ਸੰਜੀਵਨੀ ਯੋਜਨਾ ਦਾ ਸੀ। ਇਸ ਤਹਿਤ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਮੱਧ ਵਰਗ ਦਾ ਕੋਈ ਖਿਆਲ ਨਹੀਂ ਰੱਖਦਾ। ਸੇਵਾਮੁਕਤੀ ਤੋਂ ਬਾਅਦ ਕਈ ਪਰਿਵਾਰਾਂ ਵਿੱਚ ਬਜ਼ੁਰਗਾਂ ਦੀ ਦੇਖਭਾਲ ਕੋਈ ਨਹੀਂ ਕਰਦਾ। ਹੁਣ ‘ਆਪ’ ਸਰਕਾਰ ਉਨ੍ਹਾਂ ਦਾ ਇਲਾਜ ਕਰਵਾਏਗੀ। ਇਸ ਸਕੀਮ ਲਈ ਰਜਿਸਟ੍ਰੇਸ਼ਨ ਵੀ ਕੱਲ੍ਹ ਤੋਂ ਸ਼ੁਰੂ ਹੋ ਜਾਵੇਗੀ।
ਕੇਜਰੀਵਾਲ ਨੇ ਕਿਹਾ ਕਿ ਸਾਡੀ ਟੀਮ ਘਰ-ਘਰ ਜਾ ਕੇ ਸੰਜੀਵਨੀ ਯੋਜਨਾ ਅਤੇ ਮਹਿਲਾ ਸਨਮਾਨ ਯੋਜਨਾ ਲਈ ਰਜਿਸਟ੍ਰੇਸ਼ਨ ਕਰੇਗੀ। ਇਸ ਦੇ ਲਈ ਦਿੱਲੀ ਦਾ ਵੋਟਰ ਆਈਡੀ ਕਾਰਡ ਹੋਣਾ ਜ਼ਰੂਰੀ ਹੈ ਅਤੇ ਤੁਸੀਂ ਵੈੱਬਸਾਈਟ ‘ਤੇ ਜਾ ਕੇ ਦੇਖ ਸਕਦੇ ਹੋ ਕਿ ਤੁਹਾਡੀ ਵੋਟ ਰੱਦ ਹੋਈ ਹੈ ਜਾਂ ਨਹੀਂ। ਉਹ (ਭਾਜਪਾ) ਵੱਡੇ ਪੱਧਰ ‘ਤੇ ਵੋਟਾਂ ਰੱਦ ਕਰ ਰਹੇ ਹਨ।