27 ਜਨਵਰੀ 2024: ਸੜਕ ਹਾਦਸਿਆਂ ਨੂੰ ਰੋਕਣ ਲਈ ਅੱਜ ਮਾਨ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦਾ ਉਦਘਾਟਨ ਕੀਤਾ | ਓਥੇ ਹੀ ਇਹ ਵੀ ਦੱਸ ਦੇਈਏ ਕਿ ਇਹ ਪ੍ਰੋਗਰਾਮ ਜਲੰਧਰ ‘ਚ ਦੁਪਹਿਰ 12.30 ਵਜੇ ਕੀਤਾ ਗਿਆ| ਤੁਹਾਨੂੰ ਦੱਸ ਦੇਈਏ ਕਿ ਹੁਣ ਸੜਕ ਹਾਦਸੇ ‘ਚ ਪੀੜਤ ਲੋਕਾਂ ਦੀ ਮਦਦ SSF (ਸੜਕ ਸੁਰੱਖਿਆ ਫ਼ੋਰਸ) ਕਰੇਗੀ|
ਅੱਜ ਅਸੀਂ ਸੜਕ ‘ਤੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ‘ਸੜਕ ਸੁਰੱਖਿਆ ਫੋਰਸ’ ਸ਼ੁਰੂ ਕਰਨ ਜਾ ਰਹੇ ਹਾਂ…ਦੇਸ਼ ‘ਚ ਸੜਕ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧਕ ਲਈ ਸਮੱਰਪਿਤ ਇਹ ਪਹਿਲੀ ਫੋਰਸ ਹੋਵੇਗੀ….144 ਹਾਈਟੈਕ ਗੱਡੀਆਂ ਤੇ 5000 ਮੁਲਾਜ਼ਮ ਸੜਕ ‘ਤੇ ਲੋਕਾਂ ਦੀ ਸੁਰੱਖਿਆ ਕਰਨਗੇ…ਨਾਲ ਹੀ ਦੇਸ਼ ਦੀ ਕਿਸੇ ਵੀ ਪੁਲਿਸ ਕੋਲ ਇੰਨੀਆਂ ਹਾਈਟੈਕ ਗੱਡੀਆਂ ਨਹੀਂ ਨੇ ਜੋ SSF ਕੋਲ ਨੇ