BTV BROADCASTING

ਸਿਪਾਹੀ ਸੁੱਖਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਸਿਪਾਹੀ ਸੁੱਖਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

6 ਫਰਵਰੀ 2024: ਜੰਮੂ ਕਸ਼ਮੀਰ ਦੇ ਸਾਂਬਾ ਵਿਖੇ ਡਿਊਟੀ ਦੌਰਾਨ ਹਾਰਟ ਅਟੈਕ ਕਾਰਨ ਸ਼ਹੀਦ ਹੋਏ 24 ਸਿੱਖ ਰੈਜੀਮੈਂਟ ਦੇ ਸਿਪਾਹੀ ਸੁੱਖਪ੍ਰੀਤ ਸਿੰਘ ਦਾ ਅੱਜ ਉਸ ਦੇ ਜੱਦੀ ਪਿੰਡ ਨੰਗਲ ਵੰਝਾਂਵਾਲਾ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ| ਜਿੱਥੇ ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਐੱਨ.ਆਰ.ਆਈ. ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਹੋਰ ਆਗੂ ਸੁੱਖਪ੍ਰੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚੇ, ਉਥੇ ਹੀ ਸ਼ਹੀਦ ਹੋਏ ਜਵਾਨ ਸੁੱਖਪ੍ਰੀਤ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਸਲਾਮੀ ਦਿੱਤੀ ਗਈ|

ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਲਕਾ ਜਨਾਲਾ ਦੇ ਪਿੰਡ ਨੰਗਲ ਵੰਝਾਂਵਾਲਾ ਦਾ ਇਹ ਜਵਾਨ ਸ਼ਹੀਦ ਹੋਇਆ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਜਵਾਨ ਦੇ ਪਰਿਵਾਰ ਦੇ ਨਾਲ ਖੜੀ ਹੈ। ਅਤੇ ਹਰ ਤਰ੍ਹਾਂ ਦੀ ਇਸ ਪਰਿਵਾਰ ਦੀ ਮਦਦ ਕਰੇਗੀ|

ਇਸ ਮੌਕੇ ਸ਼ਹੀਦ ਜਵਾਨ ਸੁੱਖਪ੍ਰੀਤ ਸਿੰਘ ਦੇ ਚਾਚਾ ਨੇ ਕਿਹਾ ਕਿ ਉਹਨਾਂ ਦਾ ਪੁੱਤ ਬਹੁਤ ਹੀ ਹੋਣਹਾਰ ਸੀ ਅਤੇ ਅਕਸਰ ਹੀ ਕਹਿੰਦਾ ਸੀ ਕਿ ਉਹ ਦੇਸ਼ ਲਈ ਸ਼ਹੀਦ ਹੋਏਗਾ।

Related Articles

Leave a Reply