ਪੰਜਾਬ ਦੇ ਕਿਸਾਨ ਦਿੱਲੀ ਜਾਣ ਲਈ 10 ਹਜ਼ਾਰ ਟਰੈਕਟਰ ਟਰਾਲੀਆਂ ‘ਤੇ ਹਰਿਆਣਾ ‘ਚ ਦਾਖਲ ਹੋਣਗੇ। ਇਸ ਲਈ ਸ਼ੰਭੂ ਬਾਰਡਰ, ਡੱਬਵਾਲੀ ਅਤੇ ਖਨੌਰੀ ਬਾਰਡਰ ਦੀ ਚੋਣ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਰਸਤੇ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸ਼ੰਭੂ ਸਰਹੱਦ ਨੇੜੇ ਸੀਮਿੰਟ ਦੇ ਬੈਰੀਕੇਡ ਅਤੇ ਕੰਡਿਆਲੀ ਤਾਰਾਂ ਪਹਿਲਾਂ ਹੀ ਲਗਾਈਆਂ ਜਾ ਚੁੱਕੀਆਂ ਹਨ। ਹੁਣ ਪ੍ਰਸ਼ਾਸਨ ਨੇ ਅੱਜ ਤੋਂ ਘੱਗਰ ਦਰਿਆ ’ਤੇ ਬਣੇ ਪੁਲ ਨੂੰ ਵੀ ਬੰਦ ਕਰ ਦਿੱਤਾ ਹੈ।
ਪੰਜਾਬ ਤੋਂ ਹਰਿਆਣਾ ਵੱਲ ਆਉਣ ਵਾਲੇ ਵਾਹਨਾਂ ਦੀ ਐਂਟਰੀ ਹੋਈ ਬੰਦ
- February 11, 2024