ਗੋਇੰਦਵਾਲ ਥਰਮਲ ਪਲਾਂਟ ਅੱਜ ਪੰਜਾਬ ਦੇ ਨਾਂ ‘ਤੇ ਹੋਣ ਜਾ ਰਿਹਾ ਹੈ। ਇਸ ਦੇ ਲਈ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਰਨਤਾਰਨ ਪਹੁੰਚਣਗੇ। ਜਿੱਥੇ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (ਜੀਏਟੀਪੀਐਲ) ਦੇ ਥਰਮਲ ਪਲਾਂਟ ਦੀਆਂ ਚਾਬੀਆਂ ਉਨ੍ਹਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਇਸ ਤੋਂ ਬਾਅਦ ਕੇਜਰੀਵਾਲ ਅਤੇ ਸੀ.ਐਮ ਮਾਨ ਤਰਨਤਾਰਨ ਦੇ ਪਿੰਡ ਸ਼ੇਰੋਂ ਪਹੁੰਚ ਕੇ ਜਨ ਸਭਾ ਨੂੰ ਸੰਬੋਧਨ ਕਰਨਗੇ।ਦੱਸ ਦੇਈਏ ਕਿ ਇਹ ਥਰਮਲ ਪੰਜਾਬ ਸਰਕਾਰ ਵੱਲੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ।