ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਖੁਸ਼ੀ ਬਹੁਤ ਜਲਦ ਆਉਣ ਵਾਲੀ ਹੈ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਮਾਰਚ ਮਹੀਨੇ ਵਿੱਚ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਜੀ ਹਾਂ, ਸਿੱਧੂ ਮੂਸੇਵਾਲਾ ਦੀ ਮਾਂ ਇਕ ਖਾਸ ਤਕਨੀਕ ਰਾਹੀਂ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਇਸ ਗੱਲ ਦੀ ਪੁਸ਼ਟੀ ਖੁਦ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਉਨ੍ਹਾਂ ਦੇ ਘਰ ਖੁਸ਼ੀ ਦੀ ਗੂੰਜ ਸੁਣਾਈ ਦੇਵੇਗੀ।
ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਿਸ ਕਾਰਨ ਸਿੱਧੂ ਪਰਿਵਾਰ ਨੂੰ ਮੂਸੇਵਾਲਾ ਦੇ ਪ੍ਰਸੰਸਕ ਵਾਰਿਸ ਲਈ ਲਗਾਤਾਰ ਦੁਆਵਾਂ ਕਰ ਰਹੇ ਸਨ। ਇਹੀ ਕਾਰਨ ਹੈ ਕਿ ਸਿੱਧੂ ਦੇ ਮਾਤਾ ਚਰਨ ਕੌਰ ਨੇ ਹੁਣ IVF ਤਕਨੀਕ ਦੀ ਮਦਦ ਨਾਲ ਗਰਭ ਧਾਰਨ ਕਰਨ ਦਾ ਫੈਸਲਾ ਕੀਤਾ ਹੈ। ਹੁਣ ਖਬਰ ਹੈ ਕਿ ਸਿੱਧੂ ਦੀ ਮਾਂ ਮਾਰਚ ਮਹੀਨੇ ‘ਚ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਇਹ ਜਾਣਕਾਰੀ ਮਿਲਦੇ ਹੀ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ।