2 ਮਾਰਚ 2024: ਕੇਂਦਰੀ ਜਾਂਚ ਏਜੰਸੀਆਂ ਨੇ ਵਿਦੇਸ਼ੀ ਧਰਤੀ ‘ਤੇ ਵੱਡੀ ਸਫਲਤਾ ਹਾਸਲ ਕੀਤੀ ਹੈ। ਐਨਆਈਏ ਨੇ ਮੋਸਟ ਵਾਂਟੇਡ ਮੁਹੰਮਦ ਗ਼ੌਸ ਨਿਆਜ਼ੀ ਨੂੰ ਦੱਖਣੀ ਅਫ਼ਰੀਕਾ ਤੋਂ ਕਾਬੂ ਕਰ ਲਿਆ ਹੈ। ਮੁਹੰਮਦ ਗ਼ੌਸ ਕੱਟੜਪੰਥੀ ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀਐਫਆਈ) ਦਾ ਪ੍ਰਮੁੱਖ ਚਿਹਰਾ ਰਿਹਾ ਹੈ। NIA ਨੇ ਉਸ ‘ਤੇ 5 ਲੱਖ ਰੁਪਏ ਦਾ ਇਨਾਮ ਰੱਖਿਆ ਸੀ।
ਪੰਜ ਲੱਖ ਦਾ ਇਨਾਮ ਰੱਖਿਆ ਗਿਆ ਸੀ
ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਨੇਤਾ ਰੁਦਰੇਸ਼ ਦੀ 2016 ਵਿੱਚ ਬੇਂਗਲੁਰੂ ਵਿੱਚ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਕਤਲ ਤੋਂ ਬਾਅਦ ਮੁਹੰਮਦ ਗ਼ੌਸ ਨਯਾਜੀ ਭਾਰਤ ਤੋਂ ਫਰਾਰ ਹੋ ਗਿਆ ਸੀ| NIA RSS ਨੇਤਾ ਰੁਦਰੇਸ਼ ਦੇ ਕਤਲ ਦੀ ਜਾਂਚ ਕਰ ਰਹੀ ਹੈ। NIA ਨੇ ਮੁਹੰਮਦ ਗ਼ੌਸ ‘ਤੇ 5 ਲੱਖ ਰੁਪਏ ਦਾ ਇਨਾਮ ਰੱਖਿਆ ਸੀ ਅਤੇ ਉਹ ਭਾਰਤ ਵਿੱਚ ਪਾਬੰਦੀਸ਼ੁਦਾ PFI ਦਾ ਵੱਡਾ ਚਿਹਰਾ ਸੀ।
ਗੁਜਰਾਤ ਏਟੀਐਸ ਨੇ ਲੋਕੇਸ਼ਨ ਦਾ ਪਤਾ ਲਗਾਇਆ
ਦੱਖਣੀ ਅਫ਼ਰੀਕਾ ਵਿਚ ਇਸ ਦੀ ਲੋਕੇਸ਼ਨ ਨੂੰ ਸਭ ਤੋਂ ਪਹਿਲਾਂ ਗੁਜਰਾਤ ਏਟੀਐਸ ਨੇ ਟਰੈਕ ਕੀਤਾ ਅਤੇ ਗੁਜਰਾਤ ਏਟੀਐਸ ਨੇ ਕੇਂਦਰੀ ਏਜੰਸੀ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਇਸ ਨੂੰ ਦੱਖਣੀ ਅਫ਼ਰੀਕਾ ਵਿਚ ਫੜਿਆ ਗਿਆ। ਇਸ ਤੋਂ ਬਾਅਦ ਟੀਮ ਸ਼ਨੀਵਾਰ ਨੂੰ ਇਸ ਨੂੰ ਲੈ ਕੇ ਮੁੰਬਈ ਪਹੁੰਚੀ।