5 ਮਾਰਚ 2024: ਅਫਗਾਨਿਸਤਾਨ ਦੇ ਵੱਖ-ਵੱਖ ਸੂਬਿਆਂ ‘ਚ ਭਾਰੀ ਮੀਂਹ ਅਤੇ ਬਰਫਬਾਰੀ ਨੇ ਤਬਾਹੀ ਮਚਾਈ ਹੋਈ ਹੈ| ਭਾਰੀ ਮੀਂਹ ਅਤੇ ਬਰਫ਼ਬਾਰੀ ਕਾਰਨ ਘੱਟੋ-ਘੱਟ 39 ਲੋਕਾਂ ਦੀ ਜਾਨ ਚਲੀ ਗਈ ਹੈ| 30 ਤੋਂ ਵੱਧ ਜ਼ਖ਼ਮੀ ਹੋ ਗਏ | ਅਫਗਾਨਿਸਤਾਨ ਇਸ ਸਮੇਂ ਭਾਰੀ ਮੀਂਹ ਅਤੇ ਭਾਰੀ ਬਰਫਬਾਰੀ ਨਾਲ ਜੂਝ ਰਿਹਾ ਹੈ| ਹਾਲ ਹੀ ਵਿੱਚ ਹੋਈ ਬਰਫ਼ਬਾਰੀ ਨੇ ਸੂਬਿਆਂ ਅਤੇ ਜ਼ਿਲ੍ਹਿਆਂ ਨੂੰ ਜੋੜਨ ਵਾਲੀਆਂ ਕਈ ਸੜਕਾਂ ਬੰਦ ਕਰ ਦਿੱਤੀਆਂ ਹਨ| ਅਫਗਾਨ ਆਫ਼ਤ ਪ੍ਰਬੰਧਨ ਮੰਤਰਾਲੇ ਦੇ ਬੁਲਾਰੇ ਜਨਾਨ ਸਾਏਕ ਨੇ ਖਾਮਾ ਪ੍ਰੈਸ ਨੂੰ ਦੱਸਿਆ ਕਿ ਹਾਲ ਹੀ ਵਿੱਚ ਹੋਈ ਬਰਫ਼ਬਾਰੀ ਅਤੇ ਬਾਰਸ਼ ਨੇ 637 ਰਿਹਾਇਸ਼ੀ ਘਰ ਪੂਰੀ ਤਰ੍ਹਾਂ ਤਬਾਹ ਕਰ ਦਿੱਤੇ ਅਤੇ 14,000 ਪਸ਼ੂ ਮਾਰੇ ਗਏ ਹਨ| ਅਫਗਾਨਿਸਤਾਨ ‘ਚ ਕਈ ਥਾਵਾਂ ‘ਤੇ ਸਥਿਤੀ ਕਾਫੀ ਡਰਾਉਣੀ ਬਣੀ ਹੋਈ ਹੈ| ਲੋਕ ਚਿੰਤਤ ਨੇ ਕਿਉਂਕਿ ਉਨ੍ਹਾਂ ਦੇ ਪਸ਼ੂ ਮਰ ਰਹੇ ਨੇ ਅਤੇ ਕਈ ਸੜਕਾਂ ਜਾਮ ਹੋ ਗਈਆਂ ਹਨ| ਸੰਕਟ ਦੇ ਇਸ ਸਮੇਂ ਵਿੱਚ, ਅਫਗਾਨਿਸਤਾਨ ਨੇ ਪਸ਼ੂਆਂ ਦੇ ਮਾਲਕਾਂ ਨੂੰ ਹੋਣ ਵਾਲੇ ਨੁਕਸਾਨ ਨੂੰ ਵਿਸ਼ੇਸ਼ ਤੌਰ ‘ਤੇ ਹੱਲ ਕਰਨ ਲਈ ਵੱਖ-ਵੱਖ ਮੰਤਰਾਲਿਆਂ ਦੀ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ|
ਅਫਗਾਨਿਸਤਾਨ ‘ਚ ਕੁਦਰਤ ਦਾ ਕਹਿਰ , ਭਾਰੀ ਮੀਂਹ ਅਤੇ ਬਰਫਬਾਰੀ ਨੇ ਮਚਾਈ ਤਬਾਹੀ
- March 5, 2024