5 ਮਾਰਚ 2024: ਲੁਧਿਆਣਾ ਤੋਂ ਸਾਂਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਸਣੇ ਹੋਰ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਕਾਫੀ ਹੰਗਾਮਾ ਕੀਤਾ।
ਇਸ ਤੋਂ ਪਹਿਲਾਂ ਪੁਲਿਸ ਨੇ ਸਾਰੇ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਸੀ। ਇਨ੍ਹਾਂ ਸਾਰਿਆਂ ਦਾ ਨਾਂ ਲੁਧਿਆਣਾ ਨਗਰ ਨਿਗਮ ਦੇ ਹੈੱਡਕੁਆਰਟਰ ਨੂੰ ਤਾਲਾ ਜੋੜਨ ਦੇ ਮਾਮਲੇ ਵਿੱਚ ਸੀ।
ਸਾਂਸਦ ਤੇ ਸਾਬਕਾ ਮੰਤਰੀ ਸਮੇਤ ਸਾਰੇ ਆਗੂ ਅੱਜ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਸਨ। ਇਸ ਦੇ ਲਈ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਸ ਤੋਂ ਪਹਿਲਾਂ ਰੋਜ਼ ਗਾਰਡਨ ਨੇੜੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ’ਤੇ ਪੁਲੀਸ ਵੱਲੋਂ ਸਾਰੇ ਆਗੂਆਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਸੀ। ਸੈਂਕੜੇ ਕਾਂਗਰਸੀ ਵਰਕਰ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋ ਗਏ ਅਤੇ ਆਪਣੇ ਆਗੂਆਂ ਦੇ ਆਉਣ ਦਾ ਇੰਤਜ਼ਾਰ ਕਰਨ ਲੱਗੇ।