BTV BROADCASTING

Watch Live

ਨੋਇਡਾ : ਹੋਸਟਲ ਦਾ ਖਾਣਾ ਖਾਣ ਤੋਂ ਬਾਅਦ 200 ਵਿਦਿਆਰਥੀਆਂ ਦੀ ਵਿਗੜੀ ਸਿਹਤ

ਨੋਇਡਾ : ਹੋਸਟਲ ਦਾ ਖਾਣਾ ਖਾਣ ਤੋਂ ਬਾਅਦ 200 ਵਿਦਿਆਰਥੀਆਂ ਦੀ ਵਿਗੜੀ ਸਿਹਤ

9 ਮਾਰਚ 2024: ਗ੍ਰੇਟਰ ਨੋਇਡਾ ਵਿੱਚ ਇੱਕ ਹੋਸਟਲ ਦਾ ਖਾਣਾ ਖਾਣ ਤੋਂ ਬਾਅਦ ਕਰੀਬ 200 ਵਿਦਿਆਰਥੀਆਂ ਦੀ ਸਿਹਤ ਵਿਗੜ ਗਈ ਹੈ। ਸਾਰੇ ਬਿਮਾਰ ਵਿਦਿਆਰਥੀਆਂ ਨੂੰ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਸਾਰੇ ਵਿਦਿਆਰਥੀ ਫੂਡ ਪੁਆਇਜ਼ਨਿੰਗ ਕਾਰਨ ਬਿਮਾਰ ਹੋਏ ਹਨ। ਫਿਲਹਾਲ ਪੁਲਿਸ ਇਸ ਮਾਮਲੇ ਵਿੱਚ ਆਪਣੀ ਜਾਂਚ ਕਰ ਰਹੀ ਹੈ। ਪੁਲਸ ਅਧਿਕਾਰੀ ਮੁਤਾਬਕ ਹੁਣ ਤੱਕ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਨਾਲੇਜ ਪਾਰਕ ਥਾਣਾ ਖੇਤਰ ਦੇ ਆਰੀਅਨ ਰੈਜ਼ੀਡੈਂਸੀ ਅਤੇ ਲੋਇਡਜ਼ ਹੋਸਟਲ ‘ਚ ਰਹਿਣ ਵਾਲੇ ਵਿਦਿਆਰਥੀਆਂ ਦੀ ਸਿਹਤ ਵਿਗੜ ਚੁੱਕੀ ਹੈ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਹੋਸਟਲ ਵੱਲੋਂ ਉਨ੍ਹਾਂ ਨੂੰ ਮਾੜਾ ਖਾਣਾ ਦਿੱਤਾ ਜਾਂਦਾ ਹੈ।

ਪੀੜਤ ਵਿਦਿਆਰਥਣਾਂ ਨੇ ਹੋਸਟਲ ਸੰਚਾਲਕ ‘ਤੇ ਕਈ ਗੰਭੀਰ ਦੋਸ਼ ਲਾਏ ਹਨ। ਕੋਤਵਾਲੀ ਨਾਲੇਜ ਪਾਰਕ ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ, ਅਜਿਹਾ ਖਾਣਾ 8 ਮਾਰਚ ਦੀ ਸ਼ਾਮ ਨੂੰ ਵਿਦਿਆਰਥੀਆਂ ਨੂੰ ਪਰੋਸਿਆ ਗਿਆ ਸੀ। ਜਿਸ ਕਾਰਨ ਵਿਦਿਆਰਥੀਆਂ ਦਾ ਪੇਟ ਖਰਾਬ ਹੋ ਗਿਆ। ਇੰਨੀ ਵੱਡੀ ਗਿਣਤੀ ਵਿੱਚ ਵਿਦਿਆਰਥੀ ਬਿਮਾਰ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸਾਰੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਸਾਰੇ ਵਿਦਿਆਰਥੀ ਖਤਰੇ ਤੋਂ ਬਾਹਰ ਹਨ। ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਇਸ ਮਾਮਲੇ ‘ਚ ਅਜੇ ਤੱਕ ਕਿਸੇ ਨੂੰ ਹਿਰਾਸਤ ‘ਚ ਨਹੀਂ ਲਿਆ ਗਿਆ ਹੈ।

Related Articles

Leave a Reply