BTV BROADCASTING

Watch Live

ਸੰਗਰੂਰ ਤੋਂ ਬਾਅਦ ਸੁਨਾਮ ‘ਚ ਵੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ

ਸੰਗਰੂਰ ਤੋਂ ਬਾਅਦ ਸੁਨਾਮ ‘ਚ ਵੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ

22 ਮਾਰਚ 2024: ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਨਾਲ 8 ਲੋਕਾਂ ਦੀ ਮੌਤ ਤੋਂ ਬਾਅਦ ਹੁਣ ਸੁਨਾਮ ‘ਚ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੀ ਬੀਬੀ ਬਸਤੀ ਵਿੱਚ ਵੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਡੋਰ-ਟੂ-ਡੋਰ ਸਿਹਤ ਜਾਂਚ ਟੀਮ
ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਬੁੱਧਵਾਰ ਨੂੰ ਇੱਕ ਜਾਂਚ ਕਮੇਟੀ ਬਣਾ ਕੇ 72 ਘੰਟਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਇਹ ਵੀ ਦੱਸਿਆ ਗਿਆ ਕਿ ਪਿੰਡ ਗੁੱਜਰਾਂ ਵਿੱਚ ਵੀ ਸਰਵੇ ਕੀਤਾ ਜਾ ਰਿਹਾ ਹੈ ਕਿ ਕਿਸੇ ਹੋਰ ਦੀ ਸਿਹਤ ਵਿਗੜ ਗਈ ਹੈ ਜਾਂ ਨਹੀਂ। ਇਸ ਦੇ ਲਈ ਸਿਹਤ ਅਧਿਕਾਰੀਆਂ, ਆਂਗਣਵਾੜੀ ਵਰਕਰਾਂ, ਪੁਲਿਸ, ਮਾਲ ਅਤੇ ਪੇਂਡੂ ਵਿਕਾਸ ਅਧਿਕਾਰੀਆਂ ਦੀਆਂ ਕਈ ਟੀਮਾਂ ਘਰ-ਘਰ ਜਾ ਕੇ ਸਰਵੇਖਣ ਕਰ ਰਹੀਆਂ ਹਨ।

Related Articles

Leave a Reply