27 ਮਾਰਚ 2024: ਮੌਸਮ ਵਿਭਾਗ ਨੇ ਹਰਿਆਣਾ ਤੋਂ ਇਲਾਵਾ ਪੰਜਾਬ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ 3 ਦਿਨਾਂ ਤੱਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਚੰਡੀਗੜ੍ਹ ‘ਚ ਵੀ ਵਿਭਾਗ ਨੇ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪੰਚਕੂਲਾ, ਮੋਹਾਲੀ ਅਤੇ ਚੰਡੀਗੜ੍ਹ ‘ਚ ਤੇਜ਼ ਹਵਾਵਾਂ ਦੇ ਨਾਲ ਬੱਦਲ ਛਾਏ ਹੋਏ ਹਨ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ: ਪਵਨੀਤ ਕੌਰ ਕਿੰਗਰਾ ਅਨੁਸਾਰ ਪੰਜਾਬ ਵਿੱਚ 28 ਮਾਰਚ ਅਤੇ 29 ਮਾਰਚ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿੱਚ ਮੌਸਮ ਵਿਗਿਆਨੀਆਂ ਨੇ 28 ਮਾਰਚ ਅਤੇ 29 ਮਾਰਚ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ।
ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੇ ਮਾਹਿਰ ਸਮੇਂ-ਸਮੇਂ ‘ਤੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਮੌਸਮ ਵਿੱਚ ਹੋਣ ਵਾਲੇ ਬਦਲਾਅ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਹਨ। ਮੌਸਮ ਵਿੱਚ ਤਬਦੀਲੀ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧ ਸਕਦੀਆਂ ਹਨ, ਕਿਉਂਕਿ ਉਨ੍ਹਾਂ ਦੀ ਕਣਕ ਦੀ ਫ਼ਸਲ ਤਿਆਰ ਹੈ।