2ਅਪ੍ਰੈਲ 2024: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਉਮੀਦ ਜਤਾਈ ਹੈ ਕਿ ਭਾਰਤ ‘ਚ ਆਮ ਚੋਣਾਂ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਰਿਸ਼ਤੇ ਸੁਧਰ ਸਕਦੇ ਹਨ। ਖਵਾਜਾ ਆਸਿਫ ਦਾ ਇਹ ਬਿਆਨ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੇ ਉਸ ਬਿਆਨ ਤੋਂ ਬਾਅਦ ਆਇਆ ਹੈ, ਜਿਸ ‘ਚ ਉਨ੍ਹਾਂ ਸਿੰਗਾਪੁਰ ‘ਚ ਕਿਹਾ ਸੀ ਕਿ ਪਾਕਿਸਤਾਨ ‘ਚ ਅੱਤਵਾਦ ਨੇ ਉਦਯੋਗ ਦਾ ਰੂਪ ਲੈ ਲਿਆ ਹੈ ਅਤੇ ਹੁਣ ਭਾਰਤ ਅੱਤਵਾਦ ਨੂੰ ਬਰਦਾਸ਼ਤ ਨਹੀਂ ਕਰੇਗਾ। ਸੋਮਵਾਰ ਨੂੰ ਇਸਲਾਮਾਬਾਦ ‘ਚ ਪਾਕਿਸਤਾਨੀ ਸੰਸਦ ਦੇ ਬਾਹਰ ਮੀਡੀਆ ਨਾਲ ਗੱਲ ਕਰਦੇ ਹੋਏ ਪਾਕਿਸਤਾਨੀ ਰੱਖਿਆ ਮੰਤਰੀ ਨੇ ਕਿਹਾ ਕਿ ‘ਉੱਥੇ ਆਮ ਚੋਣਾਂ ਤੋਂ ਬਾਅਦ ਭਾਰਤ ਨਾਲ ਸਾਡੇ ਸਬੰਧ ਸੁਧਰ ਸਕਦੇ ਹਨ।’
ਲੋਕ ਸਭਾ ਚੋਣਾਂ ਤੋਂ ਬਾਅਦ ਭਾਰਤ ਨਾਲ ਸੁਧਰ ਸਕਦੇ ਹਨ ਰਿਸ਼ਤੇ
- April 2, 2024