4 ਅਪ੍ਰੈਲ 2024: ਭਾਰਤ ਨੇ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫਲ ਪ੍ਰੀਖਣ ਕੀਤਾ ਹੈ। ਰੱਖਿਆ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਰਣਨੀਤਕ ਕਮਾਂਡ ਨੇ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਦੇ ਸਹਿਯੋਗ ਨਾਲ 3 ਅਪ੍ਰੈਲ ਨੂੰ ਓਡੀਸ਼ਾ ਦੇ ਤੱਟ ‘ਤੇ ਏਪੀਜੇ ਅਬਦੁਲ ਕਲਾਮ ਟਾਪੂ ਦੇ ਨੇੜੇ ਇੱਕ ਬੈਲਿਸਟਿਕ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ।
ਮਿਜ਼ਾਈਲ ਪ੍ਰੀਖਣ ਦੌਰਾਨ ਆਪਣੇ ਸਾਰੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਪੂਰੀ ਤਰ੍ਹਾਂ ਸਫਲ ਰਹੀ। ਮਿਜ਼ਾਈਲ ਪ੍ਰੀਖਣ ਦੌਰਾਨ ਚੀਫ ਆਫ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ, ਰਣਨੀਤਕ ਕਮਾਂਡ ਦੇ ਮੁਖੀ ਅਤੇ ਡੀਆਰਡੀਓ ਅਤੇ ਫੌਜ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਗਨੀ ਪ੍ਰਾਈਮ ਦੇ ਸਫਲ ਪ੍ਰੀਖਣ ਲਈ ਇਸ ਨਾਲ ਜੁੜੀ ਟੀਮ ਦੇ ਸਾਰੇ ਅਧਿਕਾਰੀਆਂ ਅਤੇ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ।