BTV BROADCASTING

Watch Live

ਪੰਜਾਬ ਪੁਲਿਸ ਦੇ ACP ਤੇ ਗੰਨਮੈਨ ਦੀ ਭਿਆਨਕ ਹਾਦਸੇ ‘ਚ ਮੌਤ, ਵੇਖੋ ਮੌਕੇ ਦੀਆਂ ਤਸਵੀਰਾਂ

ਪੰਜਾਬ ਪੁਲਿਸ ਦੇ ACP ਤੇ ਗੰਨਮੈਨ ਦੀ ਭਿਆਨਕ ਹਾਦਸੇ ‘ਚ ਮੌਤ, ਵੇਖੋ ਮੌਕੇ ਦੀਆਂ ਤਸਵੀਰਾਂ

6 ਅਪ੍ਰੈਲ 2024: ਸਮਰਾਲਾ ਦੇ ਦਿਆਲਪੁਰਾ ਬਾਈਪਾਸ ‘ਤੇ ਦੇਰ ਰਾਤ ਕਰੀਬ ਸਾਢੇ 30 ਵਜੇ ਪੁਲਿਸ ਮੁਲਾਜ਼ਮਾਂ ਦੀ ਫਾਰਚੂਨਰ ਕਾਰ ਅਤੇ ਸਾਹਮਣੇ ਤੋਂ ਆ ਰਹੀ ਸਕਾਰਪੀਓ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਫਾਰਚੂਨਰ ਕਾਰ ਨੂੰ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ਵਿੱਚ ਲੁਧਿਆਣਾ ਵਿੱਚ ਤਾਇਨਾਤ ਏ.ਸੀ.ਪੀ. ਸੰਦੀਪ ਸਿੰਘ ਅਤੇ ਉਸ ਦੇ ਗੰਨਮੈਨ ਦੀ ਮੌਤ ਹੋ ਗਈ ਹੈ ਜਦਕਿ ਪੁਲਿਸ ਅਧਿਕਾਰੀ ਦੀ ਗੱਡੀ ਦੇ ਡਰਾਈਵਰ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜਾਣਕਾਰੀ ਮਿਲੀ ਹੈ ਕਿ ਏਸੀਪੀ ਸੰਦੀਪ ਸਿੰਘ ਦੇਰ ਰਾਤ ਚੰਡੀਗੜ੍ਹ ਤੋਂ ਲੁਧਿਆਣਾ ਆ ਰਹੇ ਸਨ। ਸਮਰਾਲਾ ਨੇੜੇ ਦਿਆਲਪੁਰਾ ਬਾਈਪਾਸ ਨੇੜੇ ਉਸ ਦੀ ਫਾਰਚੂਨਰ ਸਾਹਮਣੇ ਤੋਂ ਆ ਰਹੀ ਸਕਾਰਪੀਓ ਕਾਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਫਾਰਚੂਨਰ ਗੱਡੀ ਨੂੰ ਅੱਗ ਲੱਗ ਗਈ ਅਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਮਦਦ ਲਈ ਅਤੇ ਜ਼ਖਮੀ ਪੁਲਸ ਅਧਿਕਾਰੀ, ਉਸ ਦੇ ਗੰਨਮੈਨ ਅਤੇ ਡਰਾਈਵਰ ਨੂੰ ਜ਼ਖਮੀ ਹਾਲਤ ‘ਚ ਸਮਰਾਲਾ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਏਸੀਪੀ ਸੰਦੀਪ ਸਿੰਘ ਅਤੇ ਉਸ ਦੇ ਗੰਨਮੈਨ ਨੂੰ ਮ੍ਰਿਤਕ ਐਲਾਨ ਦਿੱਤਾ।

Related Articles

Leave a Reply