ਲੁਧਿਆਣਾ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਪਾਰਟੀ ਨੇਤਾ ਰਾਘਵ ਚੱਢਾ ਦੇ ਖਿਲਾਫ ਕਥਿਤ ਤੌਰ ‘ਤੇ ਝੂਠੀ ਖਬਰ ਫੈਲਾਉਣ ਦੇ ਦੋਸ਼ ‘ਚ ਇਕ ਯੂ-ਟਿਊਬ ਚੈਨਲ ਖਿਲਾਫ ਮਾਮਲਾ ਦਰਜ ਕੀਤਾ ਹੈ।
ਲੁਧਿਆਣਾ ਲੋਕ ਸਭਾ ਸੀਟ ਤੋਂ ‘ਆਪ’ ਉਮੀਦਵਾਰ ਅਸ਼ੋਕ ਪੱਪੀ ਪਰਾਸ਼ਰ ਦੇ ਬੇਟੇ ਵਿਕਾਸ ਪਰਾਸ਼ਰ ਦੀ ਸ਼ਿਕਾਇਤ ‘ਤੇ ਕੈਪੀਟਲ ਟੀਵੀ ਨਾਂ ਦੇ ਯੂ-ਟਿਊਬ ਚੈਨਲ ਖਿਲਾਫ ਲੁਧਿਆਣਾ ਦੇ ਸ਼ਿਮਲਾਪੁਰੀ ਥਾਣੇ ‘ਚ ਐੱਫ.ਆਈ.ਆਰ. ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਚੈਨਲ ਨੇ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਤੁਲਨਾ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨਾਲ ਕੀਤੀ ਅਤੇ ਦਾਅਵਾ ਕੀਤਾ ਕਿ ‘ਆਪ’ ਨੇ ਚੋਣ ਟਿਕਟਾਂ ਵੇਚੀਆਂ ਹਨ।