ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ‘ਚ ਹਿੱਸਾ ਲੈਣ ਲਈ ਸੋਮਵਾਰ ਰਾਤ ਗੁਜਰਾਤ ਪਹੁੰਚੇ। ਸੂਬੇ ਦੀਆਂ 26 ‘ਚੋਂ 25 ਸੀਟਾਂ ‘ਤੇ ਮੰਗਲਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ। ਸੱਤਾਧਾਰੀ ਭਾਰਤੀ ਜਨਤਾ ਪਾਰਟੀ ਪਹਿਲਾਂ ਹੀ ਸੂਰਤ ਸੀਟ ਬਿਨਾਂ ਮੁਕਾਬਲਾ ਜਿੱਤ ਚੁੱਕੀ ਹੈ। ਮੋਦੀ ਇੱਥੋਂ ਦੇ ਰਾਨੀਪ ਇਲਾਕੇ ‘ਚ ‘ਨਿਸ਼ਾਨ ਹਾਇਰ ਸੈਕੰਡਰੀ ਸਕੂਲ’ ਦੇ ਅਹਾਤੇ ‘ਚ ਸਥਿਤ ਪੋਲਿੰਗ ਸਟੇਸ਼ਨ ‘ਤੇ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਦਕਿ ਸ਼ਾਹ ਨਾਰਨਪੁਰਾ ਇਲਾਕੇ ‘ਚ ਇਕ ਪੋਲਿੰਗ ਸਟੇਸ਼ਨ ‘ਤੇ ਵੋਟ ਪਾਉਣਗੇ।