ਕੈਨੇਡਾ ਦੇ ਆਡੀਟਰ ਜਨਰਲ ਦੇ ਦਫਤਰ ਨੇ ਪੁਸ਼ਟੀ ਕੀਤੀ ਹੈ ਕਿ ਉਸਨੇ ਦੋ ਕਰਮਚਾਰੀਆਂ ਨੂੰ ਇਹ ਪਤਾ ਲੱਗਣ ਤੋਂ ਬਾਅਦ ਨੌਕਰੀ ਤੋਂ ਕੱਢ ਦਿੱਤਾ ਕਿ ਉਹ ਫੈਡਰਲ ਕੰਟਰੈਕਟਸ ਤੋਂ ਵਾਧੂ ਪੈਸੇ ਕਮਾ ਰਹੇ ਸਨ। ਕੇਰਨ ਹੋਗਨ ਦੇ ਦਫਤਰ ਦਾ ਕਹਿਣਾ ਹੈ ਕਿ ਤੀਜੇ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਉਹ ਆਪਣੇ ਪ੍ਰਬੰਧਕਾਂ ਨੂੰ ਅਜਿਹੀ ਜਾਣਕਾਰੀ ਦਾ ਖੁਲਾਸਾ ਕਰਨ ਵਿੱਚ ਅਸਫਲ ਰਹੇ ਹਨ। ਹਾਲਾਂਕਿ ਇਸ ਨੇ ਇਕਰਾਰਨਾਮਿਆਂ ਬਾਰੇ ਵੇਰਵੇ ਨਹੀਂ ਦਿੱਤੇ ਹਨ ਅਤੇ ਨਾ ਹੀ ਇਹ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੂੰ ਕਿਹੜੇ ਵਿਭਾਗਾਂ ਨੇ ਜਾਰੀ ਕੀਤਾ ਹੈ। ਰਿਪੋਰਟ ਮੁਤਾਬਕ ਦਫਤਰ ਨੇ ਪਿਛਲੇ ਸਾਲ ਜੂਨ ਵਿੱਚ ਇਸ ਮਾਮਲੇ ਨੂੰ ਲੈ ਕੇ ਕਰਮਚਾਰੀਆਂ ਦੀ ਅੰਦਰੂਨੀ ਜਾਂਚ ਸ਼ੁਰੂ ਕੀਤੀ ਸੀ ਅਤੇ ਇੱਕ ਕੇਸ ਸਤੰਬਰ ਵਿੱਚ ਅਤੇ ਦੂਜਾ ਦਸੰਬਰ ਵਿੱਚ ਪਾਇਆ ਗਿਆ ਸੀ ਜਿਸ ਤੋਂ ਇਹ ਸਿੱਟਾ ਕੱਢਿਆ। ਅਤੇ ਉਸ ਤੋਂ ਬਾਅਦ ਦੋਵੇਂ ਮਾਮਲਿਆਂ ਨੂੰ ਜਨਵਰੀ ਵਿੱਚ RCMP ਕੋਲ ਭੇਜਿਆ ਗਿਆ, ਜਿਸ ਤੋਂ ਬਾਅਦ ਰਾਸ਼ਟਰੀ ਪੁਲਿਸ ਸੇਵਾ ਨੇ ਆਡੀਟਰ ਜਨਰਲ ਦੇ ਦਫ਼ਤਰ ਨੂੰ ਅਗਲੇ ਮਹੀਨੇ ਇਹ ਮਾਮਲੇ ਓਟਾਵਾ ਪੁਲਿਸ ਕੋਲ ਲਿਆਉਣ ਦੀ ਸਲਾਹ ਦਿੱਤੀ ਸੀ। ਹੋਗਨ ਦੇ ਦਫਤਰ ਦਾ ਕਹਿਣਾ ਹੈ ਕਿ ਦੋਵੇਂ ਮਾਮਲੇ ਪੂਰੀ ਤਰ੍ਹਾਂ ਵੱਖਰੇ ਹਨ ਅਤੇ ਇਨ੍ਹਾਂ ਮਾਮਲਿਆਂ ਚ ਸ਼ਾਮਲ ਕੋਈ ਵੀ ਵਿਅਕਤੀ ਨਾ ਹੀ ਆਡੀਟਰ ਜਾਂ ਮੈਨੇਜਰ ਸੀ।