ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ‘ਚ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਈਡੀ ਦੀ ਟੀਮ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਕੇਜਰੀਵਾਲ ਤੋਂ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਛਗਿੱਛ ਕੀਤੀ। ਈਡੀ ਦੀ ਟੀਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਹਾਈ ਕੋਰਟ ਵੱਲੋਂ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦੰਡਕਾਰੀ ਕਾਰਵਾਈ ਤੋਂ ਰਾਹਤ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਈਡੀ ਦੀ ਟੀਮ ਕੇਜਰੀਵਾਲ ਦੀ ਰਿਹਾਇਸ਼ ’ਤੇ ਪਹੁੰਚ ਗਈ। ਕੇਜਰੀਵਾਲ ਨੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਕੇਜਰੀਵਾਲ ਦੀ ਕਾਨੂੰਨੀ ਟੀਮ ਭਲਕੇ ਸਵੇਰੇ ਪੂਰੇ ਦਸਤਾਵੇਜ਼ ਲੈ ਕੇ ਸੁਪਰੀਮ ਕੋਰਟ ਜਾਵੇਗੀ।