14 ਮਾਰਚ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੀ ਸ਼ਿਕਾਇਤ ‘ਤੇ ਹੇਠਲੀ ਅਦਾਲਤ ਵੱਲੋਂ ਜਾਰੀ ਕੀਤੇ ਦੋ ਸੰਮਨਾਂ ਨੂੰ ਚੁਣੌਤੀ ਦਿੰਦੇ ਹੋਏ ਸੈਸ਼ਨ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਵਧੀਕ ਸੈਸ਼ਨ ਕੋਰਟ ਦੇ ਜੱਜ ਰਾਕੇਸ਼ ਸਿਆਲ ਦੁਪਹਿਰ ਨੂੰ ਕੇਜਰੀਵਾਲ ਦੀ ਅਰਜ਼ੀ ‘ਤੇ ਸੁਣਵਾਈ ਕਰਨਗੇ।
ਕੇਜਰੀਵਾਲ ਨੇ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ (ਏ.ਸੀ.ਐੱਮ.ਐੱਮ.) ਦਿਵਿਆ ਮਲਹੋਤਰਾ ਦੇ ਹੁਕਮਾਂ ਖਿਲਾਫ ਸੈਸ਼ਨ ਕੋਰਟ ਦਾ ਰੁਖ ਕੀਤਾ ਹੈ। ਜਿਸ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
ਈਡੀ ਨੇ ਮੈਜਿਸਟਰੇਟ ਅਦਾਲਤ ਵਿੱਚ ਦੋ ਸ਼ਿਕਾਇਤਾਂ ਦਾਇਰ ਕੀਤੀਆਂ ਸਨ, ਜਿਸ ਵਿੱਚ ਕੇਜਰੀਵਾਲ ਨੂੰ ਜਾਰੀ ਕੀਤੇ ਗਏ ਕਈ ਸੰਮਨਾਂ ਨੂੰ ਨਜ਼ਰਅੰਦਾਜ਼ ਕਰਨ ਲਈ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਗਈ ਸੀ।