BTV BROADCASTING

CM ਨੇ ਖਨੌਰੀ ਬਾਰਡਰ ਤੇ ਜਾਨ ਗਵਾਉਣ ਵਾਲੇ ਨੌਜਵਾਨ ਦੀ ਮੌਤ ਤੇ ਜਤਾਇਆ ਦੁੱਖ

CM ਨੇ ਖਨੌਰੀ ਬਾਰਡਰ ਤੇ ਜਾਨ ਗਵਾਉਣ ਵਾਲੇ ਨੌਜਵਾਨ ਦੀ ਮੌਤ ਤੇ ਜਤਾਇਆ ਦੁੱਖ

ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਕੂਚ ਕਰਨ ਦੇ ਲਈ ਖਨੌਰੀ ਬਾਰਡਰ ‘ਤੇ ਪੁੱਜੇ ਕਿਸਾਨਾਂ ’ਚ ਸ਼ਾਮਲ ਬਠਿੰਡਾ ਜਿਲ੍ਹੇ ਦੇ ਪਿੰਡ ਬੱਲ੍ਹੋ ਦਾ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸੀਐੱਮ ਮੰਤਰੀ ਭਗਵੰਤ ਮਾਨ ਨੇ ਜਿਥੇ ਇਸ ਘਟਨਾ ਦੇ ਲਈ ਦੁੱਖ ਜਾਹਰ ਕੀਤਾ ਹੈ , ਉਥੇ ਹੀ ਸ਼ੁਭਕਰਨ ਸਿੰਘ ਦੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਸੀਐੱਮ ਮਾਨ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਵੇਗਾ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ‘ਤੇ ਸ਼ਹੀਦ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਬਾਰੇ ਬੋਲਦਿਆਂ ਉਨ੍ਹਾਂ ਉਸ ਦੇ ਪਰਿਵਾਰ ਨਾਲ ਹਮਦਰਦੀ ਜਤਾਉਂਦਿਆਂ ਕਿਹਾ ਕਿ ਉਹ ਉਸ ਨੂੰ ਵਾਪਸ ਤਾਂ ਨਹੀਂ ਲਿਆ ਸਕਦੇ, ਪਰ ਉਹ ਉਸ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ। ਉਹ ਉਸ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਆਰਥਿਕ ਤੇ ਹੋਰ ਤਰ੍ਹਾਂ ਦੀ ਮਦਦ ਕਰਨ ਲਈ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਸ਼ੁਭਕਰਨ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਘਟਨਾ ਦੇ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਕੇਂਦਰ ਵੱਲੋਂ ਧਮਕੀਆਂ ਆ ਰਹੀਆਂ ਹਨ ਕਿ ਪੰਜਾਬ ‘ਚ ਰਾਸ਼ਟਰਪਤੀ ਰਾਜ ਲਗਾ ਦਿੱਤਾ ਜਾਵੇਗਾ। ਇਸ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਉਹ ਅਜਿਹੇ ਰਾਜ ਤੋਂ 100 ਕੁਰਸੀਆਂ ਕੁਰਬਾਨ ਕਰਦੇ ਹਨ, ਪਰ ਉਹ ਪੰਜਾਬ ਦੇ ਕਿਸੇ ਵੀ ਨੌਜਵਾਨ ਨੂੰ ਨਹੀਂ ਮਰਨ ਦੇਣਗੇ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਦੇ ਦਿਲ ‘ਤ ਥੋੜ੍ਹਾ ਰਹਿਮ ਜਾਗੇਗਾ ਕਿ ਦੇਸ਼ ਦਾ ਕਿਸਾਨ ਇਸ ਸਮੇਂ ਕਿਸ ਤਰ੍ਹਾਂ ਦੀ ਸਥਿਤੀ ‘ਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਮਾਹਿਰ ਬੁਲਾ ਕੇ ਕਿਸਾਨਾਂ ਦੀਆਂ ਮੰਗਾਂ ਮੰਗਾਂ ਜਾਇਜ਼ ਹਨ ਤੇ ਇਨ੍ਹਾਂ ‘ਤੇ ਗੌਰ ਕਰ ਕੇ ਮੰਨ ਲਵੇ।

Related Articles

Leave a Reply