ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਅਯੁੱਧਿਆ ਪਹੁੰਚੇ, ਜਿੱਥੇ ਦੋਵਾਂ ਨੇਤਾਵਾਂ ਨੇ ਨਵੇਂ ਬਣੇ ਸ਼੍ਰੀ ਰਾਮ ਮੰਦਰ ‘ਚ ਭਗਵਾਨ ਸ਼੍ਰੀ ਰਾਮਲੱਲਾ ਦੇ ਦਰਸ਼ਨ ਕੀਤੇ। ਕੇਜਰੀਵਾਲ ਅਤੇ ਮਾਨ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
‘ਆਪ’ ਨੇਤਾ ਨੇ ਦੱਸਿਆ ਕਿ ਕੇਜਰੀਵਾਲ ਅਤੇ ਮਾਨ ਕਰੀਬ 2 ਵਜੇ ਅਯੁੱਧਿਆ ਹਵਾਈ ਅੱਡੇ ‘ਤੇ ਪਹੁੰਚੇ। ਦੋਵੇਂ ਆਗੂਆਂ ਨੇ ਹਵਾਈ ਅੱਡੇ ‘ਤੇ ਇਕੱਠੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਨਹੀਂ ਕੀਤੀ ਅਤੇ ਰਾਮ ਜਨਮ ਭੂਮੀ ਵੱਲ ਚਲੇ ਗਏ। ਦੋਵੇਂ ਮੁੱਖ ਮੰਤਰੀਆਂ ਨੇ ਰਾਮ ਮੰਦਰ ਦੇ ਦਰਸ਼ਨ ਕੀਤੇ। ਅਰਵਿੰਦ ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਮਾਤਾ ਨਾਲ ਰਾਮ ਜਨਮ ਭੂਮੀ ਵੱਲ ਚਲੇ ਗਏ|