ਪੰਜਾਬ ਸਰਕਾਰ ਦੇ ਵੱਲੋਂ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ| ਉਹਨਾਂ ਇਹ ਵੀ ਕਿਹਾ ਕਿ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ| ਇਸ ਬਾਰੇ ਖੁਦ CM ਮਾਨ ਦੇ ਵੱਲੋਂ x ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ|
CM ਮਾਨ ਨੇ ਟਵੀਟ ਕਰ ਕਿਹਾ- ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..