16 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ ਪਹੁੰਚੇ ਹੋਏ ਹਨ। ਅੱਜ ਪੰਜਾਬ ਸਰਕਾਰ ਨੂੰ ਬਣੇ ਹੋਏ ਪੂਰੇ 2 ਸਾਲ ਹੋ ਗਏ ਹਨ। ਇਸ ਦਿਨ ਖਟਕੜ ਕਲਾਂ ਤੋਂ CM ਮਾਨ ਨੇ ਸਹੁੰ ਚੁੱਕੀ ਸੀ,ਤੇ ਆਪ ਸਰਕਾਰ ਬਣਾਈ ਸੀ। ਅੱਜ ਦੇ ਦਿਨ CM ਮਾਨ ਮੁੜ ਤੋਂ ਖਟਕੜ ਕਲਾਂ ਪਹੁੰਚੇ ਹੋਏ ਹਨ, ਤੇ ਸ਼ਹੀਦ -ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਖਟਕੜ ਕਲਾਂ ਪਹੁੰਚਣ ਤੋਂ ਪਹਿਲਾ ‘ਆਪ’ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਖਟਕੜ ਕਲਾਂ ਪਹੁੰਚੇ, ਜਿੱਥੇ ਦੋ ਸਾਲ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਕੇ ਪੰਜਾਬ ਵਿੱਚ ਸਰਕਾਰ ਬਣਾਈ ਸੀ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਪਿਛਲੇ ਦੋ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।
ਕੇਂਦਰ ਸਰਕਾਰ ਤੇ ਨਿਸ਼ਾਨਾਂ
CM ਮਾਨ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅੱਜ ਆਜ਼ਾਦੀ ਤੇ ਸੰਵਿਧਾਨ ਦੋਨੋ ਹੀ ਖ਼ਤਰੇ ਦੇ ਵਿੱਚ ਹਨ।ਕੋਈ ਵੀ ਕੰਮ ਕਰਨ ਦੀ ਕੋਸ਼ਿਸ਼ ਕਰਦਾ ਹਾਂ ਤਾਂ ਕੇਂਦਰ ਦੇ ਵੱਲੋਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਕੇਂਦਰ ਵੱਲੋਂ ED,CBI ,ਤੇ IT ਦੇ ਰਾਹੀਂ ਡਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਿਹਾ ਹਨ। ਉੱਥੇ ਹੀ ਉਹਨਾਂ ਇਹ ਵੀ ਕਿਹਾ ਕਿ ਚੁਣੀਆਂ ਹੋਈਆਂ ਸੂਬਾ ਸਰਕਾਰਾਂ ਨੂੰ ਕੰਮ ਕਰਨ ਨਹੀਂ ਦਿੱਤਾ ਜਾ ਰਿਹਾ ਹੈ।