BTV BROADCASTING

Golden Temple Yog: ਯੋਗ ਵਿਵਾਦ ਤੋਂ ਬਾਅਦ SGPC ਦੀ ਇੱਕ ਹੋਰ ਸਖਤੀ

Golden Temple Yog: ਯੋਗ ਵਿਵਾਦ ਤੋਂ ਬਾਅਦ SGPC ਦੀ ਇੱਕ ਹੋਰ ਸਖਤੀ

ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅਰਚਨਾ ਮਕਵਾਨਾ ਵੱਲੋਂ ਯੋਗਾ ਕਰਨ ਅਤੇ ਉਸ ਦੀ ਫੋਟੋ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਥੰਮਣ ਦਾ ਨਾਮ ਨਹੀਂ ਲੈ ਰਿਹਾ ਹੈ। ਵਿਵਾਦ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਹੈ।

ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਦੇ ਅੰਦਰ ਫੋਟੋਆਂ ਖਿੱਚਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜੇਕਰ ਕੋਈ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਫੋਟੋ ਖਿਚਵਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਲਾਂਘੇ ਅਤੇ ਗੋਲਡਨ ਪਲਾਜ਼ਾ ਵਿੱਚ ਹੀ ਫੋਟੋ ਖਿਚਵਾਉਣ ਦੀ ਇਜਾਜ਼ਤ ਹੋਵੇਗੀ।

ਕੋਈ ਵੀ ਵਿਅਕਤੀ ਪਰਿਕਰਮਾ ਦੇ ਅੰਦਰ ਆਪਣੀ ਫੋਟੋ ਨਹੀਂ ਲਵੇਗਾ। ਇਸ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਹਰ ਵਿਅਕਤੀ ਨੂੰ ਸਿਰ ਢੱਕ ਕੇ ਹੀ ਪਰਿਕਰਮਾ ਵਿੱਚ ਪ੍ਰਵੇਸ਼ ਕਰਨਾ ਹੋਵੇਗਾ। ਅੰਦਰ ਕੋਈ ਵੀ ਆਪਣੇ ਮੋਬਾਈਲ ਦੀ ਵਰਤੋਂ ਨਹੀਂ ਕਰ ਸਕੇਗਾ। ਨਾਲ ਹੀ ਪਰਿਕਰਮਾ ਵਿੱਚ ਦਾਖਲ ਹੋਣ ਤੋਂ ਪਹਿਲਾਂ ਪੈਰ ਧੋਣੇ ਪੈਣਗੇ। ਕੋਈ ਵੀ ਵਿਅਕਤੀ ਜੁਰਾਬਾਂ, ਟੋਪੀ ਆਦਿ ਪਾ ਕੇ ਪਰਿਕਰਮਾ ਲਈ ਨਹੀਂ ਜਾ ਸਕੇਗਾ।

ਭਾਵੇਂ ਇਹ ਨਿਯਮ ਪਹਿਲਾਂ ਹੀ ਲਾਗੂ ਸਨ ਪਰ ਹੁਣ ਇਨ੍ਹਾਂ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਇਨ੍ਹਾਂ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਲਗਾਤਾਰ ਐਲਾਨ ਵੀ ਕੀਤੇ ਜਾਣਗੇ। ਸੇਵਾਦਾਰ ਆਪ ਹੀ ਸੰਗਤਾਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਟਾਸਕ ਫੋਰਸ ਦੇ ਮੁਲਾਜ਼ਮਾਂ ਦੀ ਗਿਣਤੀ ਵੀ ਵਧਾ ਦਿੱਤੀ ਗਈ ਹੈ।

Related Articles

Leave a Reply