ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੀ ਮੁੰਬਈ ਦੇ ਇੱਕ ਹਸਪਤਾਲ ਵਿੱਚ ਐਂਜੀਓਪਲਾਸਟੀ ਕੀਤੀ ਗਈ। ਨਿਊਜ਼ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਏਜੰਸੀ ਨੇ ਕਿਹਾ ਕਿ ਲਾਲੂ ਯਾਦਵ ਨੂੰ 10 ਸਤੰਬਰ ਨੂੰ ਏਸ਼ੀਅਨ ਹਾਰਟ ਇੰਸਟੀਚਿਊਟ ‘ਚ ਭਰਤੀ ਕਰਵਾਇਆ ਗਿਆ ਸੀ ਅਤੇ ਬੁੱਧਵਾਰ ਨੂੰ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ ਸੀ। ਸੂਤਰਾਂ ਨੇ ਦੱਸਿਆ ਕਿ ਬਿਹਾਰ ਦੇ 76 ਸਾਲਾ ਸਾਬਕਾ ਮੁੱਖ ਮੰਤਰੀ ਨੂੰ ਇੱਕ-ਦੋ ਦਿਨਾਂ ਵਿੱਚ ਛੁੱਟੀ ਮਿਲਣ ਦੀ ਉਮੀਦ ਹੈ।