BTV BROADCASTING

Watch Live

Ontario ਦੇ ਹਾਈਵੇਅ 400 ‘ਤੇ ਹੋਏ ਕਾਰ ਬੇਕਾਬੂ ਹੋਣ ਵਾਪਰਿਆ ਹਾਦਸਾ, ਭਾਰਤੀ ਵਿਦਿਆਰਥਣ ਦੀ ਮੌਤ

Ontario ਦੇ ਹਾਈਵੇਅ 400 ‘ਤੇ ਹੋਏ ਕਾਰ ਬੇਕਾਬੂ ਹੋਣ ਵਾਪਰਿਆ ਹਾਦਸਾ, ਭਾਰਤੀ ਵਿਦਿਆਰਥਣ ਦੀ ਮੌਤ

ਉਨਟਾਰੀਓ ਦੇ ਪੈਰੀ ਸਾਊਂਡ ਖੇਤਰ ਵਿਚ ਹਾਈਵੇਅ 400 ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਮੁਸਕਾਨ ਬੱਤਰਾ ਦੀ ਮੌਤ ਹੋ ਗਈ ਹੈ। ਮੁਸਕਾਨ, ਜੋ ਕਿ ਸਟੱਡੀ ਵੀਜ਼ਾ ‘ਤੇ ਕੈਨੇਡਾ ਆਈ ਸੀ, ਆਪਣੇ ਦੋਸਤਾਂ ਨਾਲ ਰੱਖੜੀ ਦਾ ਤਿਉਹਾਰ ਮਨਾਉਣ ਲਈ ਬਰੈਂਪਟਨ ਆ ਰਹੀ ਸੀ, ਜਦੋਂ ਇਹ ਹਾਦਸਾ ਵਾਪਰਿਆ।

ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਇਸ ਹਾਦਸੇ ਵਿੱਚ ਇੱਕ ਹੋਰ ਜਣਾ ਗੰਭੀਰ ਜ਼ਖਮੀ ਹੋ ਗਿਆ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਮੁਸਕਾਨ ਦੀ ਕਾਰ ਬੇਕਾਬੂ ਹੋ ਕੇ ਪਲਟ ਗਈ ਸੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Related Articles

Leave a Reply