ਪਾਕਿਸਤਾਨ ਦੀ ਇਕ ਅਦਾਲਤ ਨੇ ਵਟਸਐਪ ‘ਤੇ ਪੈਗੰਬਰ ਮੁਹੰਮਦ ਅਤੇ ਉਨ੍ਹਾਂ ਦੀਆਂ ਪਤਨੀਆਂ ਬਾਰੇ ਅਪਮਾਨਜਨਕ ਸ਼ਬਦਾਂ ਵਾਲੀਆਂ ਫੋਟੋਆਂ ਅਤੇ ਵੀਡੀਓਜ਼ ਨੂੰ ਕਥਿਤ ਤੌਰ ‘ਤੇ ਸ਼ੇਅਰ ਕਰਨ ਲਈ 22 ਸਾਲਾ ਵਿਦਿਆਰਥੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਸੇ ਕੇਸ ਦੇ ਹਿੱਸੇ ਵਜੋਂ ਇੱਕ 17 ਸਾਲਾ ਨੌਜਵਾਨ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਬੀਬੀਸੀ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਵਿੱਚ ਈਸ਼ਨਿੰਦਾ ਲਈ ਮੌਤ ਦੀ ਸਜ਼ਾ ਹੈ। ਅਤੇ ਕੁਝ ਲੋਕਾਂ ਦੇ ਕੇਸਾਂ ਦੀ ਸੁਣਵਾਈ ਤੋਂ ਪਹਿਲਾਂ ਹੀ ਕੁੱਟਮਾਰ ਕੀਤੀ ਗਈ ਹੈ। ਰਿਪੋਰਟ ਮੁਤਾਬਕ ਇਹ ਸ਼ਿਕਾਇਤ 2022 ਵਿੱਚ ਪੰਜਾਬ ਦੀ ਰਾਜਧਾਨੀ ਲਾਹੌਰ ਵਿੱਚ ਪਾਕਿਸਤਾਨ ਦੀ ਫੈਡਰਲ ਜਾਂਚ ਏਜੰਸੀ (ਐਫਆਈਏ) ਦੀ ਸਾਈਬਰ ਕ੍ਰਾਈਮ ਯੂਨਿਟ ਦੁਆਰਾ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਇਸ ਮਾਮਲੇ ਨੂੰ ਗੁਜਰਾਂਵਾਲਾ ਸ਼ਹਿਰ ਦੀ ਇੱਕ ਸਥਾਨਕ ਅਦਾਲਤ ਵਿੱਚ ਭੇਜਿਆ ਗਿਆ ਸੀ। ਅਤੇ ਇਸ ਹਫਤੇ ਦੇ ਫੈਸਲੇ ਵਿਚ, ਜੱਜਾਂ ਨੇ ਕਿਹਾ ਕਿ 22 ਸਾਲਾ ਨੌਜਵਾਨ ਨੂੰ ਪੈਗੰਬਰ ਮੁਹੰਮਦ ਅਤੇ ਉਨ੍ਹਾਂ ਦੀਆਂ ਪਤਨੀਆਂ ਬਾਰੇ ਅਪਮਾਨਜਨਕ ਸ਼ਬਦ ਰੱਖਣ ਵਾਲੀਆਂ ਫੋਟੋਆਂ ਅਤੇ ਵੀਡੀਓਜ਼ ਤਿਆਰ ਕਰਨ ਲਈ ਮੌਤ ਦੀ ਸਜ਼ਾ ਸੁਣਾਈ ਗਈ। ਅਤੇ ਉਸ ਤੋਂ ਛੋਟੇ ਨੌਜਵਾਨ ਨੂੰ ਇਸ ਸਮੱਗਰੀ ਨੂੰ ਸਾਂਝਾ ਕਰਨ ਲਈ ਉਮਰ ਕੈਦ ਦੀ ਸਜ਼ਾ ਦਿੱਤੀ ਗਈ। ਮੁਦਈ ਨੇ ਦੋਸ਼ ਲਾਇਆ ਸੀ ਕਿ ਉਸ ਨੇ ਤਿੰਨ ਵੱਖ-ਵੱਖ ਮੋਬਾਈਲ ਫੋਨ ਨੰਬਰਾਂ ਤੋਂ ਵੀਡੀਓ ਅਤੇ ਫੋਟੋਆਂ ਪ੍ਰਾਪਤ ਕੀਤੀਆਂ ਸਨ। ਐਫਆਈਏ ਨੇ ਕਿਹਾ ਕਿ ਉਸਨੇ ਮੁਦਈ ਦੇ ਫੋਨ ਦੀ ਜਾਂਚ ਕੀਤੀ ਅਤੇ ਇਹ ਸਥਾਪਿਤ ਕੀਤਾ ਕਿ ਉਸਨੂੰ “ਅਸ਼ਲੀਲ ਸਮੱਗਰੀ” ਭੇਜੀ ਗਈ ਸੀ। ਬਚਾਅ ਪੱਖ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਦੋਵਾਂ ਵਿਦਿਆਰਥੀਆਂ ਨੂੰ “ਝੂਠੇ ਕੇਸ ਵਿੱਚ ਫਸਾਇਆ ਗਿਆ”। ਮੌਤ ਦੀ ਸਜ਼ਾ ਵਾਲੇ ਵਿਦਆਰਥੀ ਦੇ ਪਿਤਾ, ਜਿਸ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ, ਨੇ ਬੀਬੀਸੀ ਨੂੰ ਦੱਸਿਆ ਕਿ ਉਹ ਲਾਹੌਰ ਹਾਈ ਕੋਰਟ ਵਿੱਚ ਅਪੀਲ ਦਾਇਰ ਕਰ ਰਿਹਾ ਹੈ।
.Pakistan: WhatsApp messages ‘ਤੇ ਵਿਦਿਆਰਥੀ ਨੂੰ ਮੌਤ ਦੀ ਸਜ਼ਾ
- March 11, 2024