ਪਟਿਆਲਾ ਦੇ ਪਿੰਡ ਉਂਟਸਰ ‘ਚ ਸਿਗਰਟ ਦਾ ਧੂੰਆਂ ਮੂੰਹ ‘ਤੇ ਮਾਰਨ ਦਾ ਵਿਰੋਧ ਕਰਨ ‘ਤੇ 17 ਸਾਲਾ ਲੜਕੇ ਦਾ ਕਤਲ ਕਰ ਦਿੱਤਾ ਗਿਆ। ਮੁਲਜ਼ਮ ਨੇ ਲੜਕੀ ਦੇ ਖੱਬੇ ਪੱਟ ਅਤੇ ਛਾਤੀ ਦੇ ਸੱਜੇ ਪਾਸੇ ਚਾਕੂ ਨਾਲ ਵਾਰ ਕੀਤੇ।
ਥਾਣਾ ਘਨੌਰ ਦੀ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਘਨੌਰ ਦੇ ਡੀਐਸਪੀ ਬੂਟਾ ਸਿੰਘ ਨੇ ਦੱਸਿਆ ਕਿ ਮੁਲਜ਼ਮ ਫਿਲਹਾਲ ਫਰਾਰ ਹੈ, ਜਿਸ ਦੀ ਭਾਲ ਲਈ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਮੁਲਜ਼ਮ ਦੀ ਪਛਾਣ ਗੁਰਧਿਆਨ ਸਿੰਘ ਵਾਸੀ ਪਿੰਡ ਉਂਟਸਰ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦਾ ਨਾਂ ਸਾਹਿਲ ਹੈ, ਜੋ ਕਿ ਪਿੰਡ ਕੰਮੀ ਖੁਰਦ ਦਾ ਰਹਿਣ ਵਾਲਾ ਸੀ।