ਜੀ-7 ਸਿਖਰ ਸੰਮੇਲਨ 13 ਤੋਂ 15 ਜੂਨ ਤੱਕ ਇਟਲੀ ਵਿਚ ਹੋਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਇਤਾਲਵੀ ਹਮਰੁਤਬਾ ਜਾਰਜੀਆ ਮੇਲੋਨੀ ਨੇ ਸ਼ੁੱਕਰਵਾਰ ਨੂੰ ਕਾਨਫਰੰਸ ਦੌਰਾਨ ਇੱਕ ਸੈਲਫੀ ਲਈ। ਮੇਲੋਨੀ ਨੇ ਅਪੁਲੀਆ ‘ਚ ਜੀ-7 ਆਊਟਰੀਚ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ ਸੈਲਫੀ ਲਈ, ਜਦੋਂ ਦੋਵੇਂ ਨੇਤਾ ਮੁਸਕਰਾਉਂਦੇ ਨਜ਼ਰ ਆਏ। ਪਿਛਲੇ ਸਾਲ ਦਸੰਬਰ ਵਿੱਚ, ਦੋਵਾਂ ਨੇਤਾਵਾਂ ਨੇ ਦੁਬਈ ਵਿੱਚ 28ਵੀਂ ਕਾਨਫਰੰਸ ਆਫ ਦਾ ਪਾਰਟੀਜ਼ (ਸੀਓਪੀ 28) ਦੇ ਮੌਕੇ ਇੱਕ ਸੈਲਫੀ ਲਈ ਸੀ।
ਦੁਵੱਲੇ ਰੱਖਿਆ ਅਤੇ ਸੁਰੱਖਿਆ ਸਹਿਯੋਗ ‘ਤੇ ਚਰਚਾ
ਸਿਖਰ ਸੰਮੇਲਨ ਦੇ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਇਟਲੀ ਵਿੱਚ ਜੀ-7 ਸਿਖਰ ਸੰਮੇਲਨ ਤੋਂ ਇਲਾਵਾ ਆਪਣੇ ਇਤਾਲਵੀ ਹਮਰੁਤਬਾ ਨਾਲ ਦੁਵੱਲੀ ਮੀਟਿੰਗ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਦੋਹਾਂ ਦੇਸ਼ਾਂ ਵਿਚਾਲੇ ਰੱਖਿਆ ਅਤੇ ਸੁਰੱਖਿਆ ਸਹਿਯੋਗ ‘ਤੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ, ‘ਦੋਵਾਂ ਪੱਖਾਂ ਨੇ ਦੁਵੱਲੇ ਰੱਖਿਆ ਅਤੇ ਸੁਰੱਖਿਆ ਸਹਿਯੋਗ ‘ਤੇ ਚਰਚਾ ਕੀਤੀ ਅਤੇ ਰੱਖਿਆ ਉਦਯੋਗਿਕ ਸਹਿਯੋਗ ਨੂੰ ਹੋਰ ਵਧਾਉਣ ਦੀ ਉਮੀਦ ਜਤਾਈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਤਾਲਵੀ ਹਵਾਈ ਜਹਾਜ਼ ਕੈਰੀਅਰ ਆਈਟੀਐਸ ਕੈਵਰ ਅਤੇ ਸਿਖਲਾਈ ਜਹਾਜ਼ ਆਈਟੀਐਸ ਵੈਸਪੁਚੀ ਇਸ ਸਾਲ ਦੇ ਅੰਤ ਵਿੱਚ ਭਾਰਤ ਦਾ ਦੌਰਾ ਕਰਨਗੇ।