ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀਲੰਕਾ ਅਤੇ ਮਾਰੀਸ਼ਸ ਵਿੱਚ UPI ਯਾਨੀ ‘ਯੂਨੀਫਾਈਡ ਪੇਮੈਂਟ ਇੰਟਰਫੇਸ’ ਸੇਵਾ ਲਾਂਚ ਕੀਤੀ ਹੈ। ਸ਼੍ਰੀਲੰਕਾ ਅਤੇ ਮਾਰੀਸ਼ਸ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਦੇ ਨਾਲ-ਨਾਲ ਭਾਰਤ ਦੀ ਯਾਤਰਾ ਕਰਨ ਵਾਲੇ ਮੌਰੀਸ਼ੀਅਨ ਨਾਗਰਿਕ ਇਸ ਦੀ ਵਰਤੋਂ ਕਰ ਸਕਣਗੇ। ਹਾਲ ਹੀ ਵਿੱਚ ਫਰਾਂਸ ਵਿੱਚ ਵੀ UPI ਸੇਵਾ ਸ਼ੁਰੂ ਕੀਤੀ ਗਈ ਸੀ।
ਸ਼੍ਰੀਲੰਕਾ ਦੇ ਰਾਸ਼ਟਰਪਤੀ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਮੌਜੂਦ
ਲਾਂਚ ਦੇ ਮੌਕੇ ‘ਤੇ ਪੀਐਮ ਮੋਦੀ ਨੇ ਕਿਹਾ, ‘ਭਾਰਤ ਦਾ ਯੂਪੀਆਈ ਹੁਣ ਇੱਕ ਨਵੀਂ ਜ਼ਿੰਮੇਵਾਰੀ ਨਿਭਾ ਰਿਹਾ ਹੈ – ਭਾਰਤ ਦੇ ਨਾਲ ਸਾਂਝੇਦਾਰਾਂ ਨੂੰ ਜੋੜਨਾ।’ ਵੀਡੀਓ ਕਾਨਫਰੰਸਿੰਗ ਰਾਹੀਂ ਆਯੋਜਿਤ ਪ੍ਰੋਗਰਾਮ ‘ਚ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨਾਥ ਸਮੇਤ ਤਿੰਨਾਂ ਦੇਸ਼ਾਂ ਦੇ ਕੇਂਦਰੀ ਬੈਂਕ ਗਵਰਨਰ ਵੀ ਮੌਜੂਦ ਸਨ।
ਮੋਦੀ ਨੇ ਮਾਰੀਸ਼ਸ ਵਿੱਚ RuPay ਕਾਰਡ ਸੇਵਾ ਵੀ ਸ਼ੁਰੂ ਕੀਤੀ
ਪੀਐਮ ਮੋਦੀ ਨੇ ਮਾਰੀਸ਼ਸ ਵਿੱਚ UPI ਸੇਵਾ ਦੇ ਨਾਲ RuPay ਕਾਰਡ ਸੇਵਾ ਵੀ ਸ਼ੁਰੂ ਕੀਤੀ ਹੈ। ਹੁਣ ਮਾਰੀਸ਼ਸ ਦੇ ਬੈਂਕ RuPay ਵਿਧੀ ਦੇ ਆਧਾਰ ‘ਤੇ ਕਾਰਡ ਜਾਰੀ ਕਰ ਸਕਣਗੇ। ਇਸ ਨਾਲ ਦੋਵਾਂ ਦੇਸ਼ਾਂ ਦੇ ਲੋਕ ਆਪਣੇ-ਆਪਣੇ ਦੇਸ਼ ਦੇ ਨਾਲ-ਨਾਲ ਇਕ-ਦੂਜੇ ਦੇ ਸਥਾਨਾਂ ‘ਤੇ ਵੀ ਇਨ੍ਹਾਂ ਕਾਰਡਾਂ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਦੀ ਵਰਤੋਂ ਕਰ ਸਕਣਗੇ।