VHP ਨੇਤਾ ਵਿਕਾਸ ਬੱਗਾ ਦੇ ਕਤਲ ਮਾਮਲੇ ‘ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।
ਕਾਊਂਟਰ ਇੰਟੈਲੀਜੈਂਸ, ਲੁਧਿਆਣਾ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਭਗੌੜੇ ਮੁਕੁਲ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਮਾਮਲੇ ਦੀ ਜਾਂਚ ਕਰ ਰਹੀ ਹੈ। ਗੋਂਡਾ ਦੇ ਦੋ ਸ਼ੱਕੀ ਇਸ ਮਾਮਲੇ ਵਿੱਚ ਲੋੜੀਂਦੇ ਸਨ। ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਸਾਂਝੀ ਛਾਪੇਮਾਰੀ ਦੇ ਨਤੀਜੇ ਵਜੋਂ ਦੋਵਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਦੁਕਾਨ ਅੰਦਰ ਦਾਖਲ ਹੋ ਕੇ ਗੋਲੀਆਂ ਚਲਾਈਆਂ ਗਈਆਂ
ਤੁਹਾਨੂੰ ਦੱਸ ਦੇਈਏ ਕਿ ਵਿਕਾਸ ਪ੍ਰਭਾਕਰ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਨੰਗਲ ਇਕਾਈ ਦੇ ਪ੍ਰਧਾਨ ਸਨ, ਜਿਨ੍ਹਾਂ ਨੂੰ 13 ਅਪ੍ਰੈਲ 2024 ਨੂੰ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਨੰਗਲ ਕਸਬੇ ਵਿੱਚ ਉਸਦੀ ਦੁਕਾਨ ‘ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਸੀ। ਦੋਵੇਂ ਹਮਲਾਵਰਾਂ ਨੇ ਰੂਪਨਗਰ ਰੇਲਵੇ ਸਟੇਸ਼ਨ ਨੇੜੇ ਬੱਗਾ ਦੀ ਮਿਠਾਈ ਦੀ ਦੁਕਾਨ ‘ਚ ਦਾਖਲ ਹੋ ਕੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ |