ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਹਾਲ ਹੀ ਵਿੱਚ ਪੰਜਾਬ ਦੇ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਨਆਈਏ ਦਿੱਲੀ ਨੇ ਵਿਕਾਸ ਪ੍ਰਭਾਕਰ ਦੇ ਕਤਲ ਵਿੱਚ ਕੇਸ ਦਰਜ ਕਰ ਲਿਆ ਹੈ ਅਤੇ ਪੰਜਾਬ ਪੁਲੀਸ ਨਾਲ ਵੀ ਸੰਪਰਕ ਕੀਤਾ ਹੈ।
ਐਨਆਈਏ ਅਧਿਕਾਰੀ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਨਗੇ। ਪੰਜਾਬ ਪੁਲਿਸ ਨੇ ਪ੍ਰਭਾਕਰ ਦੇ ਕਤਲ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜੋ ਨਿਆਇਕ ਹਿਰਾਸਤ ਵਿੱਚ ਹਨ।
ਨੰਗਲ ਦੇ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਪਾਕਿਸਤਾਨ ਦੇ ਇਸ਼ਾਰੇ ‘ਤੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਨੂੰ ਪੁਰਤਗਾਲ ਸਥਿਤ ਵਿਦੇਸ਼ੀ ਹੈਂਡਲਰਾਂ ਦੁਆਰਾ ਫੰਡ ਦਿੱਤਾ ਗਿਆ ਸੀ। ਇਹ ਦਾਅਵਾ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ।