15 ਜਨਵਰੀ 2024: ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਤੇੜਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਇੱਕ ਪਰਿਵਾਰ ਤੇ ਸ਼ਰੇਆਮ ਇੱਟਾਂ ਰੋੜਿਆਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਦੇ ਵਿੱਚ ਸ਼ਰੇਆਮ ਮਿੱਠਾ ਰੋੜੇ ਚਲਦੇ ਹੋਏ ਨਜ਼ਰ ਆ ਰਹੇ ਹਨ ਅਤੇ ਇਸ ਦੌਰਾਨ ਪਰਿਵਾਰ ਦੇ ਘਰ ਦਾ ਵੀ ਕਾਫੀ ਨੁਕਸਾਨ ਹੋਇਆ ਹੈ ਜਿਸ ਦੌਰਾਨ ਇੱਟਾਂ ਰੋੜੇ ਕਰਨ ਘਰ ਵਿੱਚ ਭੰਨਤੋੜ ਹੋਈ ਹੈ ਉੱਥੇ ਹੀ ਪੀੜਿਤ ਪਰਿਵਾਰ ਵੱਲੋਂ ਹੁਣ ਪੁਲਿਸ ਕੋਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਦੇ ਉੱਤੇ ਸ਼ਰੇਆਮ ਜਿਹੜੇ ਇੱਟਾਂ ਰੋੜੇ ਚਲਾਏ ਜਾ ਰਹੇ ਹਨ ਉਸ ਨੂੰ ਲੈ ਕੇ ਕਾਰਵਾਈ ਕੀਤੀ ਜਾਵੇ ਉੱਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਰਵਾਈ ਕੀਤੀ ਜਾਵੇਗੀ।
