3 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ, ਐਕਸ-ਰੇਅ ਅਤੇ ਅਲਟਰਾਸਾਊਂਡ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੇ ਮੱਦੇਨਜ਼ਰ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਮੁਹਾਲੀ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲਿਆ।
