ਅਮਰੀਕਾ ਦੇ ਦੱਖਣੀ ਐਰੀਜ਼ੋਨਾ ਵਿੱਚ ਦੋ ਛੋਟੇ ਜਹਾਜ਼ਾਂ ਦੀ ਟੱਕਰ ਵਿੱਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਟਕਸਨ ਦੇ ਬਾਹਰਵਾਰ ਇੱਕ ਛੋਟੇ ਹਵਾਈ ਅੱਡੇ ‘ਤੇ ਵਾਪਰਿਆ ਅਤੇ ਰਾਸ਼ਟਰੀ ਆਵਾਜਾਈ ਸੁਰੱਖਿਆ ਬੋਰਡ ਇਸਦੀ ਜਾਂਚ ਕਰ ਰਿਹਾ ਹੈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਮਾਰਾਨਾ ਪੁਲਿਸ ਵਿਭਾਗ ਨੇ ਦੋ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ।