ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚਾਲੇ ‘ਸਿੱਧੀ ਗੱਲਬਾਤ’ ਚਾਹੁੰਦਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਵੀਰਵਾਰ ਨੂੰ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਦਾ ਘੇਰਾ, ਰਫਤਾਰ ਅਤੇ ਚਰਿੱਤਰ ਉਨ੍ਹਾਂ ਦੀਆਂ ਸ਼ਰਤਾਂ ‘ਤੇ ਹੋਵੇ, ਨਾ ਕਿ ਸਾਡੇ ਮੁਤਾਬਕ।